22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਬਾਬਾ ਈਸ਼ਰ ਸਿੰਘ ਦੇ ਜਨਮ ਦਿਵਸ ਸੰਬੰਧੀ ਧਾਰਮਿਕ ਦੀਵਾਨਾਂ ਦੀ ਆਰੰਭਤਾ <br/>

ਅਜੀਤ ਡੈਸਕ 27-03-2026
ਬੱਧਨੀ ਕਲਾਂ, 26 ਮਾਰਚ (ਸੰਜੀਵ ਕੋਛੜ)-ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀਆਂ, ਨਗਰ ਪੰਚਾਇਤ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਠਾਠ ਬੱਧਨੀ ਕਲਾਂ ਵਲੋਂ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ ਦੇ ਪਹਿਲੇ ਦਿਨ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਆਪਣੇ ਪ੍ਰਵਚਨਾਂ ਦੌਰਾਨ ਜਿੱਥੇ ਬਾਬਾ ਈਸ਼ਰ ਸਿੰਘ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ, ਉੱਥੇ ਹੀ ਸੰਗਤਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਵਾਲੇ ਬਣਨ, ਨਿੱਤਨੇਮ ਕਰਨ, ਰੁਝੇਵਿਆਂ ਭਰੀ ਜ਼ਿੰਦਗੀ 'ਚੋਂ ਸਮਾਂ ਕੱਢ ਕੇ ਗੁਰੂ ਘਰ ਜਾਣ, ਰੋਜ਼ਾਨਾ ਨਾਮ ਸਿਮਰਨ ਕਰਨ ਤੇ ਬਾਬਾ ਈਸ਼ਰ ਸਿੰਘ ਜੀ ਦੇ ਦਰਸਾਏ ਗਏ ਮਾਰਗਾਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਕੀਰਤਨ ਰਾਹੀਂ ਨਿਹਾਲ ਕਰਦਿਆਂ ਕਿਹਾ ਕਿ ਸੰਗਤਾਂ ਦੇ ਬਹੁਤ ਵੱਡੇ ਭਾਗ ਹਨ ਜੋ ਸੰਗਤ ਕਰਨ ਦਾ ਸਮਾਂ ਮਿਲਿਆ ਹੈ | ਇਸ ਸਮੇਂ ਹੋਰਨਾਂ ਠਾਠਾਂ ਸੰਪਰਦਾਵਾਂ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਗਵਾਈ | ਸਟੇਜ ਦੀ ਭੂਮਿਕਾ ਭਾਈ ਸਤਪਾਲ ਸਿੰਘ ਨੇ ਬਾਖ਼ੂਬੀ ਨਿਭਾਉਂਦਿਆਂ ਇਕੱਤਰ ਹੋਈਆਂ ਸੰਗਤਾਂ, ਵਿਸ਼ੇਸ਼ ਤੌਰ ਤੇ ਅਨੰਦ ਈਸ਼ਵਰ ਦਰਬਾਰ ਦੀਆਂ ਸਾਰੀਆਂ ਠਾਠਾਂ ਤੋਂ ਪਹੁੰਚੇ ਮੁਖੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਜੀ ਵਲੋਂ ਟੈਲੀਫ਼ੋਨ ਐਕਸਚੇਂਜ ਦੇ ਨੇੜੇ ਕਸਬਾ ਬੱਧਨੀ ਕਲਾਂ ਵਿਖੇ ਕੇ 29 ਮਾਰਚ ਦਿਨ ਐਤਵਾਰ ਤੱਕ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਜਿਸ ਦੌਰਾਨ ਰਾਤ ਦੇ 8-30 ਤੋਂ 10-30 ਤੱਕ ਜਿੱਥੇ ਪੂਰਨ ਮਹਾਂਪੁਰਖ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਸੰਗਤਾਂ ਨੂੰ ਪ੍ਰਵਚਨ ਰਾਹੀਂ ਗੁਰੂ ਘਰ ਨਾਲ ਜੋੜਨਗੇ, ਉੱਥੇ ਹੀ ਸ੍ਰੀ ਅਖੰਡ ਪਾਠ ਤੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ 29 ਮਾਰਚ ਦਿਨ ਐਤਵਾਰ ਨੂੰ ਦਿਨ ਸਮੇਂ ਪਾਉਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜੇਗਾ | ਇਸ ਮੌਕੇ ਬਾਬਾ ਜਗਤਾਰ ਸਿੰਘ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਭਾਈ ਜਰਨੈਲ ਸਿੰਘ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਮੁਖਤਿਆਰ ਸਿੰਘ ਵਿਰਦੀ ਲੁਧਿਆਣਾ, ਹਰਜੀਤ ਸਿੰਘ ਅੰਮਿ੍ਤਸਰ, ਦਰਸ਼ਨ ਸਿੰਘ ਮੋਗਾ, ਸਤਿੰਦਰਪਾਲ ਸਿੰਘ ਮੋਗਾ, ਮਨਜਿੰਦਰ ਸਿੰਘ ਰਾਜਗੜ•, ਕੁਲਦੀਪ ਸਿੰਘ ਟਿੱਕਾ, ਚਰਨ ਸਿੰਘ ਸਲੋਪੱਤੀ, ਭਿੰਦਰ ਸਿੰਘ, ਗੁਰਦੀਪ ਸਿੰਘ ਗੋਨੀ, ਹਰਬੰਸ ਸਿੰਘ, ਗੁਰਮੇਲ ਸਿੰਘ ਸਾਬਕਾ ਪ੍ਰਧਾਨ, ਦੀਪ ਸਿੰਘ, ਗੁਰਜੀਤ ਸਿੰਘ ਕਾਲਾ, ਲਖਵੀਰ ਸਿੰਘ ਰੱਤੀ ਰੋੜੀ, ਸਵਾ ਲੱਖ ਸਿੰਘ, ਗੁਰਪ੍ਰੀਤ ਸਿੰਘ, ਇਕੱਤਰ ਸਿੰਘ ਫ਼ੌਜੀ,

ਪਿਛਲੀ ਖ਼ਬਰ ਉੱਘੇ ਸਾਹਿਤਕਾਰ ਤੇ ਸਿੱਖ ਬੁੱਧੀਜੀਵੀ ਡਾ. ਗੁਰਦੇਵ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਨਵੇਂ ਸੈਸ਼ਨ ਦੀ ਤਿਆਰੀਆਂ ਸ਼ੁਰੂ-ਮੈਨੇਜਰ ਜਰਨੈਲ ਸਿੰਘ ਸੈਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।