22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਉੱਘੇ ਸਾਹਿਤਕਾਰ ਤੇ ਸਿੱਖ ਬੁੱਧੀਜੀਵੀ ਡਾ. ਗੁਰਦੇਵ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 27-03-2026
ਸਮਾਧ ਭਾਈ, 26 ਮਾਰਚ (ਜਗਰੂਪ ਸਿੰਘ ਸਰੋਆ)-ਪਿੰਡ ਖਾਈ ਦੇ ਗੁਰਦੁਆਰਾ ਸਾਹਿਬ ਵਿਖੇ ਉੱਘੇ ਸਾਹਿਤਕਾਰ ਤੇ ਸਿੱਖ ਬੁੱਧੀਜੀਵੀ ਡਾ. ਗੁਰਦੇਵ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਗੁਰਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਸਨਮਾਨ ਸਮਾਗਮ ਕੀਤਾ ਗਿਆ | ਇਸ ਸਮੇਂ ਕਿਸਾਨ ਆਗੂ ਨਾਜ਼ਰ ਸਿੰਘ ਖਾਈ ਨੇ ਡਾ. ਸਿੱਧੂ ਵਲੋਂ ਲਿਖੇ ਸਾਹਿਤਕ ਖ਼ਜ਼ਾਨੇ ਤੇ ਸਿੱਖ ਇਤਿਹਾਸ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ | ਇਸ ਸਮੇਂ ਡਾ. ਗੁਰਦੇਵ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਬਚਪਨ ਭਾਵੇਂ ਪਿੰਡ ਖਾਈ ਵਿਖੇ ਨਹੀਂ ਬੀਤਿਆ ਪਰ ਜਦੋਂ ਤੋਂ ਉਹ ਸਿੱਖ ਇਤਿਹਾਸ ਬਾਰੇ ਕਿਤਾਬਾਂ ਲਿਖ ਰਹੇ ਸਨ ਤਾਂ ਉਨ੍ਹਾਂ ਦੇ ਮਨ ਵਿਚ ਇਹ ਖਿਆਲ ਸੀ ਕਿ ਆਪਣੇ ਪਿੰਡ ਖਾਈ ਦਾ ਇਤਿਹਾਸ ਵੀ ਲਿਖ ਕੇ ਕਿਤਾਬ ਰੂਪ ਦੇ ਵਿਚ ਪਿੰਡ ਵਾਸੀਆਂ ਨੂੰ ਭੇਟ ਕੀਤਾ ਜਾਵੇ | ਇਸੇ ਮਕਸਦ ਤਹਿਤ ਪਿੰਡ ਦੀਆਂ ਸਾਹਿਤਕ ਤੇ ਹੋਰਾਂ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨਾਲ ਰਾਬਤਾ ਕਾਇਮ ਹੋਇਆ ਤਾਂ ਉਨ੍ਹਾਂ ਨੇ ਪਿੰਡ ਖਾਈ ਦੇ ਇਤਿਹਾਸ ਦੀ ਕਿਤਾਬ ਜਿਸ ਦਾ ਨਾਮ 'ਪਿੰਡ ਖਾਈ ਦੀ ਪੀਂਘ ਸਤਰੰਗੀ' ਰੱਖਿਆ ਗਿਆ, ਲਿਖੀ ਗਈ | ਜਿਸ ਨੂੰ ਅੱਜ ਮੈਂ ਪਿੰਡ ਵਾਸੀਆਂ ਨੂੰ ਭੇਟ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ | ਇਸ ਸਮੇਂ ਡਾ. ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਲੰਗਰ ਕਮੇਟੀ ਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕਰਦਿਆਂ ਸ੍ਰੀ ਸਾਹਿਬ ਅਤੇ ਲੋਈਆਂ ਭੇਟ ਕੀਤੀਆਂ | ਇਸ ਮੌਕੇ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਜਗਦੇਵ ਮੁਨੀ ਨੇ ਜਿੱਥੇ ਡਾ. ਸਾਹਿਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਇਸ ਸਮਾਗਮ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਬਾਬਾ ਸਾਧੂ ਰਾਮ ਵਿਵੇਕ ਆਸ਼ਰਮ ਖਾਈ, ਨੰਬਰਦਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਜਗਜੀਤ ਸਿੰਘ ਖਾਈ, ਮੈਨੇਜਰ ਗੁਰਮੇਲ ਸਿੰਘ ਸਿੱਧੂ, ਐਡਵੋਕੇਟ ਜਪਿੰਦਰ ਸਿੰਘ ਸਿੱਧੂ, ਮੱਖਣ ਸਿੰਘ ਪਟਵਾਰੀ, ਮਾ. ਪਰਮਿੰਦਰ ਸਿੰਘ ਗਰੇਵਾਲ, ਸ਼ਮਸ਼ੇਰ ਸਿੰਘ ਧਾਲੀਵਾਲ, ਹਰਨੇਕ ਸਿੰਘ ਫ਼ੌਜੀ, ਗੁਰਜੰਟ ਸਿੰਘ, ਰੇਸ਼ਮ ਸਿੰਘ ਖਾਈ, ਹਰਨੇਕ ਸਿੰਘ ਫ਼ੌਜੀ, ਸਰਪੰਚ ਗੁਰਵਿੰਦਰ ਸਿੰਘ, ਬਲੌਰ ਸਿੰਘ ਨੇਤਾ, ਗੁਰਮੀਤ ਸਿੰਘ ਦੀਨਾ ਸਾਹਿਬ, ਪ੍ਰਧਾਨ ਦਵਿੰਦਰ ਸਿੰਘ, ਪ੍ਰਧਾਨ ਮਨਜੀਤ ਸਿੰਘ ਖ਼ਾਲਸਾ, ਗੁਰਸ਼ਰਨ ਸਿੰਘ ਬਹਾਲਾ, ਪਰਮਲ ਸਿੰਘ, ਜਗਤਾਰ ਸਿੰਘ, ਪ੍ਰਗਟ ਸਿੰਘ, ਯਾਦਵਿੰਦਰ ਰਾਜਾ ਕੇਨੈਡਾ, ਬਿੱਟੂ ਕੈਨੇਡਾ, ਗ੍ਰੰਥੀ ਹਰਪ੍ਰੀਤ ਸਿੰਘ, ਪੱਪੀ ਸਿੰਘ, ਹਰਪ੍ਰੀਤ ਸਿੰਘ ਥਾਣਾ, ਨਿਰਮਲ ਸਿੰਘ ਨੋਨਾ, ਮੇਜਰ ਸਿੰਘ, ਹਰਮਨ ਸਿੰਘ, ਮਲਕੀਤ ਸਿੰਘ, ਅਮਰਜੀਤ ਸਿੰਘ, ਡਾ. ਚਮਕੌਰ ਸਿੰਘ, ਗੁਰਮੋਹਣ ਸਿੰਘ ਫ਼ੌਜੀ, ਡਾ. ਜਗਰਾਜ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮੁਕੱਦਮਾ ਡਾਊਨਲੋਡ ਕਰਨ 'ਤੇ ਲਗਾਈ ਗਈ ਫ਼ੀਸ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਮੋਗਾ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਬਾਬਾ ਈਸ਼ਰ ਸਿੰਘ ਦੇ ਜਨਮ ਦਿਵਸ ਸੰਬੰਧੀ ਧਾਰਮਿਕ ਦੀਵਾਨਾਂ ਦੀ ਆਰੰਭਤਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।