22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮੁਕੱਦਮਾ ਡਾਊਨਲੋਡ ਕਰਨ 'ਤੇ ਲਗਾਈ ਗਈ ਫ਼ੀਸ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਮੋਗਾ ਵਲੋਂ ਪ੍ਰਦਰਸ਼ਨ <br/>

ਅਜੀਤ ਡੈਸਕ 27-03-2026
ਮੋਗਾ, 26 ਮਾਰਚ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਈ ਸੇਵਾ ਪੰਜਾਬ ਪੋਰਟਲ ਤੋਂ ਐਫ.ਆਈ.ਆਰ. ਡਾਊਨਡੋਲ ਕਰਨ ਲਈ 80 ਰੁਪਏ ਫ਼ੀਸ ਲਗਾਈ ਗਈ ਹੈ | ਇਸ ਦੇ ਵਿਰੋਧ ਵਜੋਂ ਮੀਟਿੰਗ ਬੁਲਾਈ ਗਈ ਜਿਸ 'ਚ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਨੇ ਜਾਣੂੰ ਕਰਵਾਇਆ ਕਿ ਉਕਤ ਪੰਜਾਬ ਸਰਕਾਰ ਵਲੋਂ ਜੋ 80 ਰੁਪਏ ਫ਼ੀਸ ਐਫ.ਆਈ.ਆਰ. ਡਾਊਨਲੋਡ ਕਰਨ ਲਈ ਲਗਾਈ ਹੈ, ਉਸ ਦੇ ਸਬੰਧ 'ਚ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਵਲੋਂ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ਕੀਤੀ ਗਈ ਤੇ ਸਾਰੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਤੇ ਸੈਕਟਰੀਆਂ ਨੇ ਇਸ 'ਚ ਸ਼ਿਰਕਤ ਕੀਤੀ ਤੇ ਬਾਰ ਐਸੋਸੀਏਸ਼ਨਾਂ ਵਲੋਂ ਸਮੂਹ ਰੂਪ 'ਚ ਇਸ ਦੀ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਲਈ ਬੇਨਤੀ ਕੀਤੀ ਤੇ ਅੱਗੇ ਫ਼ੈਸਲਾ ਲਿਆ ਕਿ ਜੇ ਇਹ ਫ਼ੈਸਲਾ ਵਾਪਸ ਨਹੀਂ ਲਿਆ ਤਾਂ ਪੰਜਾਬ ਭਰ ਦੇ ਵਿਚ ਸਾਰੀਆਂ ਬਾਰ ਐਸੋਸੀਏਸ਼ਨਾਂ ਵਲੋਂ ਕੰਮ ਠੱਪ ਰੱਖਿਆ ਜਾਵੇਗਾ | ਇਸ ਮੌਕੇ ਰਜੀਵ ਮਿੱਤਲ, ਪਰਮਿੰਦਰ ਸਿੰਘ ਸੰਧੂ, ਅੰਕਿਤ ਗੁਪਤਾ, ਗੁਰਪ੍ਰੀਤ ਸਿੰਘ ਚਾਹਲ, ਵਰਦਾਨ ਗਰਗ, ਕੇਵਲ ਕ੍ਰਿਸ਼ਨ ਗੁਪਤਾ, ਹਰਜੀਤ ਸਿੰਘ ਨਿਧਾਂਵਾਲਾ, ਨਵੀਨ ਪਲਤਾ, ਆਈ.ਟੀ. ਸੈਲ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਕਿੰਗਰਾ, ਉਮੰਗ ਚੋਪੜਾ, ਸੂਰਜ ਮਜੀਠੀਆ, ਵਿਨੀਤ, ਦਪਿੰਦਰ ਕੌਰ ਆਦਿ ਐਡਵੋਕੇਟ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਉੱਘੇ ਸਾਹਿਤਕਾਰ ਤੇ ਸਿੱਖ ਬੁੱਧੀਜੀਵੀ ਡਾ. ਗੁਰਦੇਵ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।