22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 27-03-2026
ਕੋਟਕਪੂਰਾ, 26 ਮਾਰਚ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੋਗਾ ਰੋਡ ਲੱਕੜ ਮੰਡੀ ਤੋਂ ਦਾਣਾ ਮੰਡੀ ਦੇ ਗੇਟ ਵੱਲ ਨੂੰ ਜਾ ਰਹੇ ਸਨ ਤਾਂ ਦਾਣਾ ਮੰਡੀ ਵਿਚ ਬਣੀਆਂ ਦੁਕਾਨਾਂ ਦੀ ਬੈਕਸਾਈਡ ਇਕ ਮੋਨਾ ਵਿਅਕਤੀ ਸ਼ੱਕੀ ਹਾਲਤ ਵਿਚ ਖੜਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਵੇਖ ਕੇ ਮੋਮੀ ਲਿਫ਼ਾਫ਼ੀ ਜ਼ਮੀਨ ਉਪਰ ਸੁੱਟ ਕੇ ਤੇਜ਼ ਕਦਮੀਂ ਭੱਜਣ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇੇ ਨਾਮ ਪਤਾ ਪੁੱਛ ਕੇ ਉਸ ਵਲੋਂ ਜ਼ਮੀਨ ਉਪਰ ਸੁੱਟੀ ਗਈ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਚੁੱਕ ਕੇ ਚੈੱਕ ਕੀਤੀ ਤਾਂ ਉਸ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਬਲਕਾਰ ਸਿੰਘ ਵਾਸੀ ਪਿੰਡ ਢੀਮਾਂ ਵਾਲੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਐਨ. ਸੀ. ਸੀ. ਕੈਡਿਟਸ ਨੇ ਬਿ੍ਜਿੰਦਰਾ ਕਾਲਜ 'ਚ ਸੈਮੀਨਾਰ ਅਗਲੀ ਖ਼ਬਰ ਮੁਕੱਦਮਾ ਡਾਊਨਲੋਡ ਕਰਨ 'ਤੇ ਲਗਾਈ ਗਈ ਫ਼ੀਸ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਮੋਗਾ ਵਲੋਂ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।