ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ | ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਜੌਹਲ ਨੇ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਦੀ ਆਖ਼ਰੀ ਮਿਤੀ 30 ਮਾਰਚ ਨਿਰਧਾਰਿਤ ਕੀਤੀ ਗਈ ਹੈ | ਇਸ ਲਈ ਯੋਗ ਉਮੀਦਵਾਰਾਂ ਨੂੰ ਚਾਹੀਦਾ ਹੈ ਕਿ ਉਹ ਦੇਰੀ ਨਾ ਕਰਨ ਅਤੇ ਤੁਰੰਤ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ | ਗੁਰਪ੍ਰੀਤ ਸਿੰਘ ਜੌਹਲ ਨੇ ਅੰਤ 'ਚ ਸੰਘਰਸ਼ ਦੇ ਹਵਾਲੇ ਨਾਲ ਅਪੀਲ ਕੀਤੀ ਕਿ ਜਿਸ ਸੈਨੇਟ ਨੂੰ ਲੋਕਾਂ ਦੀ ਇੱਕਜੁੱਟਤਾ ਨਾਲ ਮੁੜ ਬਹਾਲ ਕਰਵਾਇਆ ਗਿਆ ਹੈ, ਉਸ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਵੋਟਰ ਬਣਨਾ ਲਾਜ਼ਮੀ ਹੈ | ਇਸ ਮੌਕੇ ਹਰਜੀਤ ਸਿੰਘ ਸਿੱਧੂ, ਸੁਖਚੈਨ ਸਿੰਘ ਬਰਾੜ, ਤੇਜਿੰਦਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਹਾਜ਼ਰ ਸਨ |