ਫ਼ਤਿਹਗੜ੍ਹ ਪੰਜਤੂਰ, 26 ਮਾਰਚ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ ਧਾਰਮਿਕ ਸਮਾਗਮ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿ੍ਪਾ ਦੇ ਬਦੌਲਤ ਸਕੂਲ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਨਵੇਂ ਸੈਸ਼ਨ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰਾ ਲੈਂਦਿਆਂ ਹੋਇਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਦੌਰਾਨ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਨਿਮਰਤਾ ਭੱਲਾ ਤੇ ਸਮੂਹ ਸਟਾਫ਼ ਵਲੋਂ ਹਾਜ਼ਰੀ ਲਵਾਈ ਗਈ | ਬਾਬਾ ਜੀ ਵਲੋਂ ਮਨੁੱਖਤਾ ਦੇ ਭਲੇ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਕਿ ਜਿਸ ਤਰ੍ਹਾਂ ਗੁਰੂ ਮਹਾਰਾਜ ਹਰ ਮੋੜ 'ਤੇ ਸਕੂਲ ਦੇ ਅੰਗ ਸੰਗ ਸਹਾਈ ਹਨ, ਇਸੇ ਤਰ੍ਹਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ ਉੱਪਰ ਆਪਣਾ ਮੇਹਰ ਭਰਿਆ ਹੱਥ ਰੱਖਣ ਅਤੇ ਸਕੂਲ ਨੂੰ ਹੋਰ ਤਰੱਕੀ ਵੱਲ ਲੈ ਕੇ ਜਾਣ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਇਕ ਵਧੀਆ ਸਿੱਖਿਆ ਕੇਂਦਰ ਹੋਣ ਦੇ ਨਾਲ ਇਲਾਕੇ ਦਾ ਨਾਮ ਹੋਰ ਰੌਸ਼ਨ ਕਰ ਸਕਣ |