ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਡਿੰਪਲ ਰੁਹੇਲਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਤ ਰਾਜਪੁਰਾ ਦੀ ਸਾਂਝੀ ਅਗਵਾਈ ਹੇਠ ਸੂਬਾ ਪੱਧਰੀ ਪ੍ਰੈੱਸ ਕਾਨਫ਼ਰੰਸ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਹੋਈ | ਇਸ ਸਮੇਂ ਸੰਬੋਧਨ ਕਰਦੇ ਹੋਏ ਮੋਰਚੇ ਦੇ ਬੁਲਾਰਿਆਂ ਵਲੋਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ | ਆਗੂਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ 1 ਅਪ੍ਰੈਲ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਮੰਗ ਪੱਤਰ ਦਿੱਤੇ ਜਾਣਗੇ ਤੇ ਮਈ ਮਹੀਨੇ ਵਿਚ ਸੰਗਰੂਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਪਰਮਜੀਤ ਸਿੰਘ ਸਵੱਦੀ, ਗੁਰਪ੍ਰੀਤ ਸਿੰਘ ਮੋਗਾ, ਸੁਰਿੰਦਰ ਸਿੰਘ ਮੋਗਾ ਹਾਜ਼ਰ ਸਨ |