22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਮਾਲਸਰ ਪੁਲਿਸ ਨੇ ਵਾਹਨ ਦੀ ਚੈਕਿੰਗ ਕੀਤੀ

ਅਜੀਤ ਡੈਸਕ 27-03-2026
ਸਮਾਲਸਰ, 26 ਮਾਰਚ (ਗੁਰਜੰਟ ਕਲਸੀ ਲੰਡੇ)-ਸਮਾਲਸਰ ਪੁਲਿਸ ਨੇ ਅਬੋਹਰ ਬਰਾਂਚ ਨਹਿਰ ਦੇ ਪੁਲ 'ਤੇ ਨਾਕਾ ਲਗਾਇਆ ਤੇ ਵਾਹਨਾਂ ਦੀ ਚੈਕਿੰਗ ਕੀਤੀ | ਐਸ.ਆਈ. ਮਨਦੀਪ ਸ਼ਰਮਾ, ਐਸ.ਸੀ.ਟੀ. ਅਮਰੀਕ ਸਿੰਘ, ਸੀ.ਟੀ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ ਤਾਂ ਕਿ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ | ਉਨ੍ਹਾਂ ਆਖਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਅਨੁਸਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਚੋਰਾਂ, ਲੁਟੇਰਿਆ, ਜੁਏਬਾਜਾਂ ਤੇ ਹੋਰ ਗੈਰ ਸਮਾਜਿਕ ਅਨਸਰਾਂ ਨੂੰ ਤਾੜਨਾ ਕੀਤੀ ਕਿ ਉਹ ਬਾਜ ਆ ਜਾਣ, ਨਹੀ ਤਾਂ ਉਹ ਬਖ਼ਸ਼ੇ ਨਹੀਂ ਜਾਣਗੇ |
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/> ਅਗਲੀ ਖ਼ਬਰ 1 ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਪੈਨਸ਼ਨ ਬਹਾਲੀ ਲਈ ਦਿੱਤੇ ਜਾਣਗੇ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।