22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਯੂਥ ਵਿੰਗ ਦੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜਬੂਤ ਹੋਵੇਗਾ-ਬਿਪਨਪਾਲ ਖੋਸਾ <br/>

ਅਜੀਤ ਡੈਸਕ 27-03-2026
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਤੇ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਖ਼ਾਸ ਕਰਕੇ ਯੂਥ ਵਿੰਗ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਮੋਗਾ ਦਿਹਾਤੀ ਵਿਚ ਯੂਥ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ 'ਚ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਅਣਥੱਕ ਨੌਜਵਾਨ ਆਗੂ ਜਸਵੀਰ ਸਿੰਘ ਸੰਘਾ ਡਰੋਲੀ ਭਾਈ ਨੂੰ ਵਿਧਾਨ ਸਭਾ ਹਲਕਾ ਮੋਗਾ ਯੂਥ ਵਿੰਗ ਦਿਹਾਤੀ ਦੇ ਪ੍ਰਧਾਨ, ਸਰਪੰਚ ਕੁਲਦੀਪ ਸਿੰਘ ਖੋਸਾ ਪਾਂਡੋ ਨੂੰ ਸਰਕਲ ਖੋਸਾ ਪਾਂਡੋ ਯੂਥ ਵਿੰਗ ਦੇ ਪ੍ਰਧਾਨ ਤੇ ਜੀਤ ਸਿੰਘ ਨਿਧਾਂਵਾਲਾ ਨੂੰ ਸਰਕਲ ਖੋਸਾ ਪਾਂਡੋ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਨਿਯੁਕਤੀਆਂ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੌਜਵਾਨ ਅਕਾਲੀ ਆਗੂ ਬਿਪਨਪਾਲ ਸਿੰਘ ਖੋਸਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਨੌਜਵਾਨਾਂ ਵਿਚ ਅਕਾਲੀ ਦਲ ਪ੍ਰਤੀ ਉਤਸ਼ਾਹ ਵਧਿਆ ਹੈ ਜਿਸ ਨਾਲ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ | ਇਸ ਮੌਕੇ ਅਕਾਲੀ ਆਗੂ ਨਛੱਤਰ ਸਿੰਘ ਨਿਧਾਂਵਾਲਾ, ਰਾਜ ਸਿੰਘ, ਸਾਬਕਾ ਸਰਪੰਚ ਨਿਧਾਂਵਾਲਾ, ਦਾਰਾ ਸਿੰਘ ਨਿਧਾਂਵਾਲਾ, ਡਾ. ਬੋਹੜ ਸਿੰਘ ਰੱਤੀਆਂ, ਪ੍ਰੀਤਮ ਸਿੰਘ ਸਾਬਕਾ ਸਰਪੰਚ ਰੱਤੀਆਂ, ਹਰਪ੍ਰੀਤ ਸਿੰਘ ਰੱਤੀਆਂ, ਲਾਡੀ ਸਰਪੰਚ ਕੋਟ ਭਾਊ, ਕੁਲਦੀਪ ਸਿੰਘ ਸਲੀਣਾ, ਦਰਸ਼ਨ ਸਿੰਘ ਨੰਬਰਦਾਰ ਖੋਸਾ ਪਾਂਡੋ, ਦਿਲਪ੍ਰੀਤ ਸਿੰਘ ਮੈਂਬਰ, ਭਗਵਾਨ ਸਿੰਘ ਮੈਂਬਰ, ਮੱਖਣ ਸਿੰਘ ਮੈਂਬਰ, ਜਗਜੀਤ ਸਿੰਘ ਮੈਂਬਰ, ਰਾਮ ਸਿੰਘ ਮੈਂਬਰ ਖੋਸਾ ਪਾਂਡੋ, ਚਮਕੌਰ ਸਿੰਘ, ਗੁਰਮੁਖ ਸਿੰਘ, ਜੱਗਾ ਸਿੰਘ, ਮਨਪ੍ਰੀਤ ਸਿੰਘ ਪੀਤਾ ਨੇ ਵੀ ਇਨ੍ਹਾਂ ਨਿਯੁਕਤੀਆਂ ਦੀ ਸ਼ਲਾਘਾ ਕੀਤੀ |


ਪਿਛਲੀ ਖ਼ਬਰ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਪੁਲਿਸ ਵਲੋਂ 10280 ਨਸ਼ੀਲੀਆਂ ਗੋਲੀਆਂ, 17702 ਪ੍ਰੈਗਾ ਕੈਪਸੂਲ ਤੇ 49000 ਹਜ਼ਾਰ ਡਰੱਗ ਮਨੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।