22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਫਾਰਮੇਸੀ ਅਫ਼ਸਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਅਜੀਤ ਡੈਸਕ 27-03-2026
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਫਾਰਮੇਸੀ ਅਫ਼ਸਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਮੋਗਾ ਵਿਖੇ ਜਗਸੇਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵਿਭਾਗ ਵਿਚ ਸੀਨੀਅਰ ਫਾਰਮੇਸੀ ਅਫ਼ਸਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਸਬੰਧੀ ਚਿੰਤਾ ਪ੍ਰਗਟ ਕੀਤੀ ਗਈ | ਜਿੱਥੇ ਪਦ-ਉੱਨਤੀਆਂ ਨਾ ਹੋਣ ਕਾਰਨ ਬਿਨ੍ਹਾਂ ਪਦ-ਉੱਨਤ ਹੋਏ ਫਾਰਮੇਸੀ ਅਫ਼ਸਰ ਸੇਵਾ-ਮੁਕਤ ਹੋ ਰਹੇ ਹਨ, ਉੱਥੇ ਵਿਭਾਗ ਵਿਚ ਕੰਮ ਕਰਨ ਵਿਚ ਵੀ ਕਈ ਵਾਰ ਦਿੱਕਤ ਆਉਂਦੀ ਹੈ | ਮੀਟਿੰਗ ਵਿਚ ਫਾਰਮੇਸੀ ਅਫ਼ਸਰ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਵੀ ਮਾਣਯੋਗ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ 6ਵੇਂ ਪੰਜਾਬ ਸਰਕਾਰ ਦੇ ਪੇ ਕਮਿਸ਼ਨ ਲਾਗੂ ਕਰਨ ਸਮੇਂ ਕੱਟੇ ਭੱਤੇ ਲਾਗੂ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਦੌਰਾਨ ਜਗਸੀਰ ਸਿੰਘ ਜਲਾਲਾਬਾਦੀ ਵਿੱਤ ਸਕੱਤਰ ਨੇ ਜ਼ਿਲ੍ਹਾ ਪ੍ਰੀਸ਼ਦ ਤੋਂ ਸਿਹਤ ਵਿਭਾਗ ਵਿਚ ਆਏ ਫਾਰਮੇਸੀ ਅਫ਼ਸਰਾਂ ਨੂੰ ਰੈਗੂਲਰ ਕਰਨ ਤੇ ਮਾਣਯੋਗ ਸਰਕਾਰ ਦੇ ਫ਼ੈਸਲੇ ਅਨੁਸਾਰ ਵਧੀਆ ਤਨਖ਼ਾਹਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਫਾਰਮੇਸੀ ਅਫ਼ਸਰ ਗੁਰਮੀਤ ਸਿੰਘ ਧਾਲੀਵਾਲ ਤੋਂ ਇਲਾਵਾ ਜਨਰਲ ਸਕੱਤਰ ਦਵਿੰਦਰ ਸਿੰਘ ਬਰਾੜ, ਆਡੀਟਰ ਵਿਸ਼ਵ ਪ੍ਰਭਜੋਤ ਕੌਰ, ਕੋਟ ਈਸੇ ਖਾਂ ਤੋਂ ਕਮਲ ਪ੍ਰੀਤ ਸਿੰਘ ਚੀਫ਼ ਫਾਰਮੇਸੀ ਅਫ਼ਸਰ, ਸੁਖਪਾਲ ਕੌਰ ਆਦਿ ਫਾਰਮੇਸੀ ਅਫ਼ਸਰ ਸ਼ਾਮਿਲ ਹੋਏ |
ਪਿਛਲੀ ਖ਼ਬਰ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ <br/> ਅਗਲੀ ਖ਼ਬਰ ਯੂਥ ਵਿੰਗ ਦੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜਬੂਤ ਹੋਵੇਗਾ-ਬਿਪਨਪਾਲ ਖੋਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।