22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਇੰਸਪੈਕਟਰ ਰਾਜ ਸਿੰਘ ਨੇ ਥਾਣਾ ਨਿਹਾਲ ਸਿੰਘ ਵਾਲਾ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 27-03-2026
ਨਿਹਾਲ ਸਿੰਘ ਵਾਲਾ, 26 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਦਾ ਤਬਾਦਲਾ ਹੋਣ 'ਤੇ ਥਾਣਾ ਅਜੀਤਵਾਲ ਤੋਂ ਬਦਲ ਕੇ ਆਏ ਇੰਸਪੈਕਟਰ ਰਾਜ ਸਿੰਘ ਦਾ ਥਾਣਾ ਨਿਹਾਲ ਸਿੰਘ ਵਾਲਾ ਦਾ ਚਾਰਜ ਸੰਭਾਲਣ ਮੌਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਗਜ਼ਟਿਡ ਐਂਡ ਨਾਨ ਗਜ਼ਟਿਡ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀਨਾਂ ਵਲੋਂ ਆਪਣੇ ਸਾਥੀਆਂ ਬਲਾਕ ਪ੍ਰਧਾਨ ਵੀਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ ਤੇ ਪ੍ਰਧਾਨ ਹਰਦੀਪ ਸਿੰਘ ਬਾਵਾ ਨਾਲ ਪੁੱਜ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਰਾਜ ਸਿੰਘ ਨੇ ਕਿਹਾ ਕਿ ਉਹ ਇਸ ਖੇਤਰ 'ਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ, ਉੱਥੇ ਕਿਸੇ ਵੀ ਤਰ੍ਹਾਂ ਦੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸ਼ਬਦਾਂ 'ਚ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਨਹੀਂ ਤਾਂ ਉਨ੍ਹਾਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ | ਇਸ ਮੌਕੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਬਰਾੜ, ਸਹਾਇਕ ਮੁਨਸ਼ੀ ਜਸਪ੍ਰੀਤ ਸਿੰਘ, ਸਹਾਇਕ ਥਾਣੇਦਾਰ ਗੁਰਦੀਪ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਸਮੁੱਚਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਦਿਨ ਦਿਹਾੜੇ ਮੋਟਰਸਾਈਕਲ ਚਾਲਕਾਂ ਵਲੋਂ ਕੀਤੀ ਜਾ ਰਹੀ ਲੁੱਟ ਖੋਹ ਤੋਂ ਆਮ ਜਨਤਾ ਪ੍ਰੇਸ਼ਾਨ ਅਗਲੀ ਖ਼ਬਰ ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।