ਧਰਮਕੋਟ, 26 ਮਾਰਚ (ਪਰਮਜੀਤ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਐਸ.ਐਫ.ਸੀ. ਪਬਲਿਕ ਸਕੂਲ ਵਿਚ ਰਾਮਨੌਮੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਮੂਹ ਵਾਤਾਵਰਨ 'ਚ ਭਗਵਾਨ ਸ਼੍ਰੀ ਰਾਮ ਦੇ ਜਨਮ-ਉਤਸਵ ਦੀ ਖ਼ੁਸ਼ੀ ਸਾਫ਼ ਤੌਰ 'ਤੇ ਮਹਿਸੂਸ ਕੀਤੀ ਗਈ ਤੇ ਵਿਦਿਆਰਥੀਆਂ ਵਿਚ ਧਾਰਮਿਕ ਉਤਸ਼ਾਹ ਦੇ ਨਾਲ-ਨਾਲ ਨੈਤਿਕ ਮੁੱਲਾਂ ਪ੍ਰਤੀ ਜਾਗਰੂਕਤਾ ਵੀ ਵੇਖਣ ਨੂੰ ਮਿਲੀ | ਸਮਾਗਮ ਦੌਰਾਨ ਐਚ.ਐਮ. ਮੈਡਮ ਸਰਿਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਪੇ੍ਰਰਨਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਚਾਈ ਮਰਿਆਦਾ ਤੇ ਧਰਮ ਦੇ ਰਸਤੇ 'ਤੇ ਚੱਲਣਾ ਹੀ ਸਫਲ ਜੀਵਨ ਦੀ ਕੁੰਜੀ ਹੈ | ਇਸ ਮੌਕੇ ਸਕੂਲ 'ਚ ਪ੍ਰਸਾਦ ਦਾ ਵੀ ਵੰਡ ਕੀਤਾ ਗਿਆ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਇਸ ਪਵਿੱਤਰ ਦਿਹਾੜੇ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ ਤੇ ਪਿ੍ੰਸੀਪਲ ਸ਼ੀਨਮ ਜਿੰਦਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਮਨੌਮੀ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਅੰਤ 'ਚ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਰਾਮਨੌਮੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਸਭ ਨੂੰ ਧਾਰਮਿਕ ਤੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਅਪੀਲ ਕੀਤੀ ਗਈ |