22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਦਸਤਾਰ ਚੇਤਨਾ ਮਾਰਚ ਦਾ ਪੋਸਟਰ ਰਿਲੀਜ਼ <br/>

ਅਜੀਤ ਡੈਸਕ 27-03-2026
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਮੁੱਖ ਪ੍ਰਬੰਧਕ ਜਗਰੂਪ ਸਿੰਘ, ਹਰਦਿਆਲ ਸਿੰਘ ਨੇ ਦੱਸਿਆ ਕਿ 13ਵਾਂ ਦਸਤਾਰ ਚੇਤਨਾ ਮਾਰਚ ਜੋ ਕਿ 12 ਅਪ੍ਰੈਲ ਦਿਨ ਐਤਵਾਰ ਨੂੰ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਤਾਂ ਮਹਾਂਪੁਰਸ਼ਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾਵੇਗਾ, ਗੁਰਦੁਆਰਾ ਸ੍ਰੀ ਨਾਮਦੇਵ ਭਵਨ ਤੋਂ ਅਰੰਭ ਹੋ ਕੇ ਵੱਖ-ਵੱਖ ਇਲਾਕਿਆਂ ਵਿਚ ਹੁੰਦਾ ਹੋਇਆ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਮਾਪਤੀ ਹੋਵੇਗੀ | ਮੀਟਿੰਗ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਸਟੇਜ ਸੈਕਟਰੀ ਦੀ ਸੇਵਾ ਗੁਰਪ੍ਰੀਤਮ ਸਿੰਘ ਚੀਮਾ | ਇਸ ਸਮੇਂ ਹਾਜ਼ਰ ਖ਼ਾਲਸਾ ਸੇਵਾ ਸੁਸਾਇਟੀ, ਸਮਾਜ ਸੇਵਾ ਸੁਸਾਇਟੀ, ਗੁਰਪੁਰਬ ਕਮੇਟੀ ਮੋਗਾ, ਲੋਕਲ ਗੁਰਪੁਰਬ ਕਮੇਟੀ ਮੋਗਾ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ, ਸਿੱਖ ਫੁਲਵਾੜੀ ਗੁਰਮਤਿ ਡਾਲਾ, ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ, ਗੁਰੂ ਰਾਮਦਾਸ ਕੀਰਤਨ ਕਮੇਟੀ, ਭਾਈ ਘਨੱਈਆ ਜੀ ਜਲ ਸੇਵਾ ਜਥਾ ਮੋਗਾ, ਭਾਈ ਘਨੱਈਆ ਜੀ ਬਲੱਡ ਡੋਨਰ ਸੇਵਾ ਸੁਸਾਇਟੀ, ਮੀਰੀ ਪੀਰੀ ਗਤਕਾ ਅਖਾੜਾ, ਗੁਰੂ ਕੀ ਸੰਗਤ ਨਾਨਕਸਰ, ਆਜ਼ਾਦ ਵੈਲਫੇਅਰ ਕਲੱਬ ਮੋਗਾ, ਨਿਸ਼ਕਾਮ ਸੇਵਾ ਸੁਸਾਇਟੀ, ਗੁਰਦੁਆਰਾ ਸ੍ਰੀ ਨਾਮਦੇਵ ਭਵਨ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਇੰਦਰਜੀਤ ਸਿੰਘ ਗੋਗੀ, ਬਲਜੀਤ ਸਿੰਘ ਚਾਨੀ, ਪ੍ਰਧਾਨ ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ ਲਵਲੀ, ਜਸਲੀਨ ਸਿੰਘ, ਮਨਦੀਪ ਸਿੰਘ, ਕੁਲਦੀਪ ਸਿੰਘ ਕਲਸੀ, ਜਗਪ੍ਰੀਤ ਸਿੰਘ, ਹਰਮੇਲ ਸਿੰਘ ਹੀਰਾ, ਕੇਵਲ ਸਿੰਘ, ਇਸ਼ਮੀਤ ਸਿੰਘ, ਭੁਪਿੰਦਰ ਸਿੰਘ, ਗੁਰਦੀਪ ਸਿੰਘ, ਹਰਿਮੰਦਰ ਸਿੰਘ, ਹਰਮਨ ਸਿੰਘ ਹਰਜੱਸ ਸਿੰਘ, ਰਹਿਤਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਸ਼ਾਮਿਲ ਹੋਏ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਵਿਖੇ ਗੁਰਮਤਿ ਕੋਰਸ ਕੈਂਪ <br/> ਅਗਲੀ ਖ਼ਬਰ ਐਸ.ਐਫ.ਸੀ. ਪਬਲਿਕ ਸਕੂਲ 'ਚ ਰਾਮਨੌਮੀ ਧੂਮਧਾਮ ਨਾਲ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।