22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 27-03-2026
ਧਰਮਕੋਟ, 26 ਮਾਰਚ (ਪਰਮਜੀਤ ਸਿੰਘ)-ਗਲੋਬਲ ਵਿਜਡਮ ਕਾਨਵੈਂਟ ਸਕੂਲ ਧਰਮਕੋਟ ਵਲੋਂ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਜਿਸ 'ਚ ਸਕੂਲ ਦੇ ਪਿ੍ੰਸੀਪਲ ਸਮਿਤਾ ਸਿੰਘ ਨੇ ਆਏ ਹੋਏ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ | ਇਸ ਮਾਪੇ-ਅਧਿਆਪਕ ਮਿਲਣੀ 'ਚ ਸਕੂਲ ਦੇ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਆਏ ਹੋਏ ਮਾਪਿਆਂ ਨੂੰ ਸਭ ਤੋਂ ਪਹਿਲਾਂ ਰਿਫਰੈਸ਼ਮੈਂਟ ਦਿੱਤੀ ਤੇ ਨਤੀਜੇ ਦੇ ਨਾਲ-ਨਾਲ ਬੱਚਿਆਂ ਦੇ ਮਨੋਰੰਜਨ ਲਈ ਗੇਮਜ਼ ਲਗਵਾਈਆਂ ਗਈਆ ਜਿਸ ਵਿਚ ਬੱਚਿਆਂ ਨੇ ਆਨੰਦ ਮਾਣਿਆਂ | ਉਪਰੰਤ ਵਿਦਿਆਰਥੀਆਂ ਦੇ ਵਿਸ਼ੇ ਮੁਤਾਬਿਕ ਅਧਿਆਪਕਾਂ ਨਾਲ ਮਿਲਣੀ ਕਰਵਾਈ ਗਈ | ਜਿਸ ਵਿਚ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕੀਤੀ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਕਮਜ਼ੋਰੀਆਂ ਤੋਂ ਜਾਣੂੰ ਕਰਵਾਇਆ | ਮਾਪਿਆਂ ਨੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੋੜੀਂਦੇ ਮਾਰਗ ਦਰਸ਼ਨ ਉੱਪਰ ਵਿਚਾਰ ਵਟਾਂਦਰਾ ਕੀਤਾ | ਨਤੀਜੇ 'ਚ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਸ਼ਮਿਤਾ ਸਿੰਘ ਨੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ | ਮਾਪਿਆਂ ਨੇ ਸਕੂਲ ਦੇ ਅਧਿਆਪਕਾਂ ਅਤੇ ਪਿ੍ੰਸੀਪਲ ਸ਼ਮਿਤਾ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ | ਅੰਤ ਵਿਚ ਆਏ ਹੋਏ ਮਾਪਿਆਂ ਤੋਂ ਸਕੂਲ ਦੇ ਅਧਿਆਪਕਾਂ ਦੀ ਕਾਰਗੁਜ਼ਾਰੀ ਪ੍ਰਤੀ ਫੀਡ ਬੈਕ ਪ੍ਰੋਫਾਰਮਾ ਭਰਵਾਇਆ ਗਿਆ ਜਿਸ 'ਚ ਮਾਪਿਆਂ ਨੇ ਸਕੂਲ ਪ੍ਰਤੀ ਆਪਣਾ ਸਕਾਰਾਤਮਿਕ ਦਿ੍ਸ਼ਟੀਕੋਣ ਵਿਅਕਤ ਕੀਤਾ | ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਕੌਰ ਭੁੱਲਰ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ |

ਪਿਛਲੀ ਖ਼ਬਰ ਆਸ਼ਾ ਵਰਕਰਾਂ ਦੀ ਨੈਸ਼ਨਲ ਹੈਲਥ ਮਿਸ਼ਨ ਤੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ ਰਹੀ- ਆਗੂ ਅਗਲੀ ਖ਼ਬਰ ਹਾਈਕੋਰਟ ਦੇ ਫ਼ੈਸਲੇ ਨਾਲ ਸੱਤਾਧਾਰੀ ਪਾਰਟੀ ਨੂੰ ਲੱਗਾ ਕਰਾਰਾ ਝਟਕਾ-ਜਥੇਦਾਰ ਮਾਹਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।