22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਆਸ਼ਾ ਵਰਕਰਾਂ ਦੀ ਨੈਸ਼ਨਲ ਹੈਲਥ ਮਿਸ਼ਨ ਤੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ ਰਹੀ- ਆਗੂ

ਅਜੀਤ ਡੈਸਕ 27-03-2026
ਬਾਜਾਖਾਨਾ, 26 ਮਾਰਚ (ਜਗਦੀਪ ਸਿੰਘ ਗਿੱਲ)-ਆਸ਼ਾ ਵਰਕਰਾਂ ਦੀ ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਮੋਨਿਕਾ ਬਾਵਰਾ ਤੇ ਸੰਯੂਕਤ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਵਰਾਜ ਸਿੰਘ ਨਾਲ ਮੰਗਾਂ ਲਈ ਮੀਟਿੰਗ ਕੀਤੀ ਗਈ | ਮੀਟਿੰਗ 'ਚ ਆਸ਼ਾ ਵਰਕਰਜ਼ ਫ਼ੈਸਲੀਟੇਟਰ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਪਰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕਿਸੇ ਵੀ ਮੰਗ 'ਤੇ ਸਹਿਮਤੀ ਨਹੀਂ ਬਣੀ, ਜਿਸ ਕਰਕੇ ਇਕ ਮੀਟਿੰਗ ਬੇਸਿੱਟਾ ਰਹੀ |
ਜਾਣਕਾਰੀ ਦਿੰਦਿਆਂ ਆਸ਼ਾ ਵਰਕਰਾਂ ਤੇ ਫ਼ੈਸਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਚੇਅਰਪਰਸਨ ਸੁਰਿੰਦਰ ਕੌਰ ਮਾਨਸਾ, ਕਨਵੀਨਰ ਰਾਣੋ ਖੇਡੀ ਗਿੱਲਾਂ, ਕਨਵੀਨਰ ਅਮਰਜੀਤ ਕੌਰ ਰਣ ਸਿੰਘ ਵਾਲਾ, ਕਨਵੀਨਰ ਹਰਿੰਦਰ ਕੌਰ ਸ਼ੁਤਰਾਣਾ ਪਟਿਆਲਾ ਨੇ ਦੱਸਿਆ ਕਿ ਜਿਨ੍ਹਾਂ ਸਮਾਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਹੀਂ ਹੁੰਦੀ, ਉਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪੈ ਸਕਦਾ | ਇਸ ਲਈ ਪੈਨਲ ਦੇ ਆਗੂਆਂ ਨਾਲ ਮੰਗ ਰੱਖਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਬੂਰ ਪੈ ਸਕੇ | ਉਨ੍ਹਾਂ ਸਿਹਤ ਵਿਭਾਗ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ 28 ਮਾਰਚ ਤੱਕ ਸ਼ਾਂਤਮਈ ਬਾਕੀਕਾਟ ਜਾਰੀ ਰਹੇਗਾ ਤੇ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਦਾ ਤਾਂ ਉਹ ਤੇਜ ਸੰਘਰਸ਼ ਲਈ ਮਜਬੂਰ ਹੋਣਗੀਆਂ | ਕਿਸੇ ਵੀ ਨੁਕਸਾਨ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਜ਼ਿੰਮੇਵਾਰ ਹੋਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਕÏਰ ਬਹਿਬਲ ਖੁਰਦ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਮੰਦਰ ਕੌਰ ਮੱਤਾ, ਜ਼ਿਲ੍ਹਾ ਚੇਅਰਪਰਸ਼ਨ ਸਿੰਬਲਜੀਤ ਕÏਰ ਝੱਖੜਵਾਲਾ, ਸੁਖਵਿੰਦਰ ਕੌਰ, ਸੰਦੀਪ ਕੌਰ, ਬੇਅੰਤ ਕੌਰ ਬਰਗਾੜੀ, ਅਮਰਜੀਤ ਕੌਰ, ਦਲਬੀਰ ਕੌਰ, ਮਨਜੀਤ ਕੌਰ ਸੰਧਵਾਂ, ਪਰਮਜੀਤ ਕੌਰ, ਰੁਪਿੰਦਰ ਕੌਰ, ਸੁਖਵਿੰਦਰ ਕੌਰ ਢਿੱਲਵਾਂ, ਗੁਰਮੀਤ ਕੌਰ, ਜਗਸੀਰ ਕੌਰ ਚੈਨਾ, ਕੁਲਦੀਪ ਕੌਰ, ਬਲਜੀਤ ਕÏਰ ਅਤੇ ਅਮਰਜੀਤ ਕÏਰ ਸਿਵੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਡਰਬਿ੍ਜ ਕੋਲ ਟਰੈਫ਼ਿਕ ਦੀ ਸਮੱਸਿਆ ਸੰਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਜ਼ਾਇਜਾ ਅਗਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।