22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਟਰੱਕ ਘੇਰ ਕੇ ਚਾਲਕ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 2 ਕਾਬੂ

ਅਜੀਤ ਡੈਸਕ 27-03-2026
ਫ਼ਰੀਦਕੋਟ, 26 ਮਾਰਚ (ਸਰਬਜੀਤ ਸਿੰਘ)-ਸਥਾਨਕ ਪੁਰਾਣੀ ਕੈਂਟ ਰੋਡ 'ਤੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਟਰੱਕ ਘੇਰ ਕੇ ਟਰੱਕ ਡਰਾਈਵਰ ਦੀ ਤੇਜ਼ਧਾਰ ਹਥਿਆਰ ਨਾਲ ਲੁੱਟ ਦੀ ਨੀਯਤ ਨਾਲ ਕੁੱਟਮਾਰ ਕਰਨ ਤੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਹਾਲਤ ਵਿਚ ਟਰੱਕ ਚਾਲਕ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ | ਪੁਲਿਸ ਵਲੋਂ ਜ਼ਖ਼ਮੀ ਟਰੱਕ ਚਾਲਕ ਦੇ ਬਿਆਨਾਂ ਦੇ ਆਧਾਰ 'ਤੇ ਦੋਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਸੂਚਨਾ ਅਨਸਾਰ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਹ ਟਰੱਕ 'ਤੇ ਡਰਾਈਵਰ ਲੱਗਿਆ ਹੋਇਆ ਹੈ ਤੇ ਬਾਘਾਪੁਰਾਣਾ ਤੋਂ ਸਾਮਾਨ ਲੈ ਕੇ ਪਿੰਡ ਰੱਤੀ ਰੋੜੀ ਉਤਾਰ ਕੇ ਵਾਪਸ ਆ ਰਿਹਾ ਸੀ ਤਾਂ ਪੁਰਾਣੀ ਕੈਂਟ ਰੋਡ 'ਤੇ ਤਾਰਾ ਪੈਲੇਸ ਨਜ਼ਦੀਕ ਰਾਹ ਜਾਂਦੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਉਸ ਦੇ ਟਰੱਕ ਅੱਗੇ ਮੋਟਰਸਾਈਕਲ ਲਾ ਕੇ ਰੋਕਿਆ ਗਿਆ ਅਤੇ ਉਸ 'ਤੇ ਕਿਰਪਾਨ ਨਾਲ ਵਾਰ ਕੀਤੇ ਗਏ | ਜਿਸ ਨਾਲ ਉਸ ਦੀ ਬਾਂਹ 'ਤੇ ਕਾਫ਼ੀ ਡੂੰਗੀ ਸੱਟ ਲੱਗੀ | ਸਹਾਇਕ ਥਾਣੇਦਾਰ ਇਕਬਾਲ ਚੰਦ ਨੇ ਦੱਸਿਆ ਕਿ ਜ਼ਖ਼ਮੀ ਟਰੱਕ ਚਾਲਕ ਦੇ ਬਿਆਨਾਂ ਲੈਣ ਤੋਂ ਬਾਅਦ ਮਾਮਲੇ ਦੀ ਪੜਤਾਲ ਕੀਤੀ ਗਈ ਤਾਂ ਮੌਕੇ ਤੋਂ ਪ੍ਰਾਪਤ ਕੈਮਰਿਆਂ ਦੀ ਰਿਕਾਰਡਿੰਗ ਪ੍ਰਾਪਤ ਕਰਨ ਤੋਂ ਬਾਅਦ ਕਥਿਤ ਦੋਸ਼ੀ ਵਿਕਰਮ ਸਿੰਘ ਉਰਫ਼ ਸਰਪੰਚ ਪੱਤਰ ਗੁਰਲਾਭ ਸਿੰਘ ਤੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਕੁਲਦੀਪ ਸਿੰਘ ਨੂੰ ਇਸ ਮਾਮਲੇ 'ਚ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਤਰਖਾਣ ਵਾਲਾ ਵਿਖੇ ਕਿਸਾਨਾਂ ਨੂੰ ਕਿ੍ਸ਼ੀ ਵਿਗਿਆਨ ਕੇਂਦਰ ਨੇ ਦੱਸੇ ਚੰਗੀ ਖੇਤੀ ਦੇ ਗੁਣ ਅਗਲੀ ਖ਼ਬਰ ਸਮਾਲਸਰ ਪੁਲਿਸ ਨੇ ਵਾਹਨ ਦੀ ਚੈਕਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।