22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ 'ਤੇ ਵਿਸ਼ੇਸ਼ ਚੈਕਿੰਗ

ਅਜੀਤ ਡੈਸਕ 27-03-2026
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਤਹਿਤ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹੇ ਭਰ ਦੇ ਬੱਸ ਸਟੈਂਡ 'ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ | ਇਹ ਵਿਸ਼ੇਸ਼ ਸਰਚ ਅਭਿਆਨ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ 'ਚ ਸਥਿਤ ਬੱਸ ਸਟੈਂਡਾਂ ਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਚਲਾਇਆ ਗਿਆ | ਜਿਸ 'ਚ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਨਵੀਨਪਾਲ ਸਿੰਘ ਸਿੰਘ ਡੀ.ਐਸ.ਪੀ. (ਮਲੋਟ), ਅਰੁਣ ਮੁੰਡਨ ਡੀ.ਐਸ.ਪੀ. (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀ.ਐਸ.ਪੀ. (ਲੰਬੀ) ਵਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਵੀਜ਼ਨ ਦੇ ਬੱਸ ਸਟੈਂਡਾਂ 'ਤੇ ਵਿਸਥਾਰਤ ਸਰਚ ਓਪਰੇਸ਼ਨ ਕੀਤਾ ਗਿਆ | ਇਸ ਵਿਸ਼ੇਸ਼ ਸਰਚ ਅਭਿਆਨ 'ਚ 220 ਤੋਂ ਵੱਧ ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ | ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ 'ਚ ਚੈਕਿੰਗ ਦੌਰਾਨ ਬਚਨ ਸਿੰਘ ਡੀਐਸਪੀ, ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਰਾਜਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਹਾਜ਼ਰ ਸੀ |
ਪਿਛਲੀ ਖ਼ਬਰ ਹਨੀ ਫੱਤਣਵਾਲਾ ਨੇ ਮਾਤਾ ਰਣਜੀਤ ਕੌਰ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਦੋਦਾ ਵਾਸੀਆਂ ਵਲੋਂ ਖ਼ੇਡ ਮੈਦਾਨ ਉੱਚਾ ਕਰਨ ਲਈ ਭਰਤ ਪਾਉਣ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।