22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹਨੀ ਫੱਤਣਵਾਲਾ ਨੇ ਮਾਤਾ ਰਣਜੀਤ ਕੌਰ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 27-03-2026
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਨਿਵਾਸੀ ਰਣਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਦਿਹਾਂਤ 'ਤੇ ਮਿ੍ਤਕ ਦੇ ਪੁੱਤਰ ਬਲਵਿੰਦਰ ਸਿੰਘ ਤੇ ਪੁੱਤਰੀ ਸਿਮਰਜੀਤ ਕੌਰ ਨਾਲ ਦੁੱਖ ਸਾਂਝਾ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਮਾਤਾ ਰਣਜੀਤ ਕੌਰ ਇਕ ਨੇਕ ਦਿਲ ਤੇ ਧਾਰਮਿਕ ਵਿਚਾਰਾਂ ਦੇ ਮਾਲਕ ਸਨ | ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਮਨੀ ਬਰਾੜ, ਕਾਹਨ ਸਿੰਘ, ਅੰਗਰਜ਼ ਸਿੰਘ, ਡਾ. ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ ਭਾਈਚਾਰਾ ਅਫ਼ਸੋਸ ਕਰਨ ਲਈ ਪੁੱਜੇ |
ਪਿਛਲੀ ਖ਼ਬਰ ਬਾਬਾ ਗੰਗਾ ਰਾਮ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ 'ਤੇ ਵਿਸ਼ੇਸ਼ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।