ਗਿੱਦੜਬਾਹਾ, 26 ਮਾਰਚ (ਪਰਮਜੀਤ ਸਿੰਘ ਥੇੜੀ)-ਸਥਾਨਕ ਬਾਬਾ ਗੰਗਾ ਰਾਮ ਪਬਲਿਕ ਸਕੂਲ ਵਲੋਂ ਸਾਲਾਨਾ ਇਮਤਿਹਾਨਾਂ ਦਾ ਨਤੀਜਾ ਐਲਾਨਿਆ ਗਿਆ | ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਾਲ ਵੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਡਾਕਟਰ ਰਜਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਉਨਾਂ ਦੇ ਮਾਤਾ-ਪਿਤਾ, ਅਧਿਆਪਕ ਸਾਹਿਬਾਨ, ਸਕੂਲ ਪਿ੍ੰਸੀਪਲ ਤੇ ਸਕੂਲ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਅਸ਼ਵਨੀ ਸੇਠੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਇਹ ਨਤੀਜੇ ਤੁਹਾਡੇ ਸਬਰ ਤੇ ਤਪੱਸਿਆ ਦਾ ਫਲ ਹਨ | ਸਕੂਲ ਐਮ.ਡੀ. ਐਮ.ਪੀ. ਸੇਠੀ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਯਾਦਗਾਰੀ ਚਿੰਨ ਭੇਟ ਕੀਤੇ | ਮੰਚ ਸੰਚਾਲਨ ਸਰੋਜ ਰਾਣੀ ਨੇ ਕੀਤਾ |