ਮਲੋਟ, 26 ਮਾਰਚ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ | ਇਸ ਗੱਲ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫ਼ੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ | ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ | ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਦਾ ਇਤਿਹਾਸਕ ਫ਼ੈਸਲਾ ਕਿਸਾਨਾਂ ਲਈ ਵੱਡੀ ਰਾਹਤ ਬਣਿਆ ਹੈ | ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਉਪਲਬਧੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਯੋਜਨਾ, ਜੋ ਪਹਿਲਾਂ ਵਿਵਾਦਾਂ ਵਿਚ ਰਹਿੰਦੀ ਸੀ, ਹੁਣ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ | ਇਸ ਕਾਰਗੁਜ਼ਾਰੀ ਨਾਲ ਪੰਜਾਬ ਦੇਸ਼ ਵਿਚ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ | ਇਸ ਮੌਕੇ ਜੋਨੀ ਗਰਗ, ਸਤਪਾਲ ਗਿਰਧਰ, ਵਿਕਰਾਂਤ ਖੁਰਾਣਾ ਦਫ਼ਤਰ ਇੰਚਰਾਜ, ਗੁਰਪ੍ਰੀਤ ਸਿੰਘ ਸਰਾਂ, ਸਰਪੰਚ ਹਰਜਿੰਦਰ ਸਿੰਘ ਕੰਗ, ਦਰਸ਼ਨ ਸਿੰਘ ਕੰਗ, ਭੁਪਿੰਦਰ ਸਿੰਘ ਕੰਗ, ਸਤਨਾਮ ਸਿੰਘ ਸਰਾਂ ਤੇ ਸੁਮੀਤ ਸਿੰਘ ਸਰਾਂ ਹਾਜ਼ਰ ਸਨ |