20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਕੂਲੀ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਪਾਬੰਦੀ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

ਅਜੀਤ ਡੈਸਕ 28-03-2026

ਮੋਗਾ, 27 ਮਾਰਚ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਜਿਨ੍ਹਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਸਵੇਰੇ ਲੱਗਣ ਦੇ ਸਮੇਂ 6 ਵਜੇ ਤੋਂ ਸਵੇਰੇ 9 ਵਜੇ ਤੱਕ ਤੇ ਛੁੱਟੀ ਸਮੇਂ ਦੁਪਹਿਰ 1:30 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਟਿੱਪਰਾਂ ਦੇ ਲੰਘਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਸਾਗਰ ਸੇਤੀਆ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਕੂਲਾਂ ਦੀ ਛੁੱਟੀ ਦੇ ਸਮੇਂ ਟਿੱਪਰਾਂ ਦੇ ਨਾਲ ਕਿਸੇ ਅਣਸੁਖਾਵੀਂ ਘਟਨਾ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ |

ਪਿਛਲੀ ਖ਼ਬਰ ਸਰਕਾਰ ਖ਼ੁਦ ਹੀ ਕਰਦੀ ਹੈ ਲੋਕਤੰਤਰ ਦਾ ਘਾਣ-ਸੰਨੀ ਗਿੱਲ <br/> ਅਗਲੀ ਖ਼ਬਰ ਆਪਣੇ ਵਾਹਨਾਂ ਦੇ ਕਾਗ਼ਜ਼ ਪੱਤਰ ਪੂਰੇ ਰੱਖੋ-ਚੌਂਕੀ ਇੰਚਾਰਜ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।