20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ 12 ਨੂੰ ਮਨਾਏਗੀ ਅੰਬੇਡਕਰ ਜੈਅੰਤੀ <br/>

ਅਜੀਤ ਡੈਸਕ 28-03-2026
ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਾਲਮੀਕਿ/ ਮਜ਼੍ਹਬੀ ਸਿੱਖ ਮਹਾਂਸਭਾ ਦੀ ਅਹਿਮ ਮੀਟਿੰਗ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਜਰਨਲ ਸਕੱਤਰ ਇੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਗਾ ਵਿਖੇ ਹੋਈ | ਮੀਟਿੰਗ 'ਚ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ 12 ਅਪ੍ਰੈਲ ਦਿਨ ਐਤਵਾਰ ਨੂੰ ਬੜੀ ਧੂਮਧਾਮ ਨਾਲ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਮੰਗਾ ਸਿੰਘ ਵੈਰੋਕੇ, ਮਹਾਂਸਭਾ ਦੇ ਉਪ ਚੇਅਰਮੈਨ ਰਾਜੂ ਸਹੋਤਾ ਅਤੇ ਅੰਬੇਡਕਰ ਮਿਸ਼ਨ ਦੇ ਆਗੂ ਹਰਬੰਸ ਸਾਗਰ ਨੇ ਦੱਸਿਆ ਕਿ ਅੰਬੇਡਕਰ ਜੈਅੰਤੀ 'ਤੇ ਮੋਗਾ ਜ਼ਿਲ੍ਹਾ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਗ਼ਰੀਬ ਵਰਗ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੀਆਂ ਸਾਰੀਆਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਜਥੇਬੰਦੀਆਂ ਨੂੰ ਨਾਲ ਲੈ ਕੇ ਅੰਬੇਡਕਰ ਜੈਅੰਤੀ ਮਨਾਈ ਜਾਵੇਗੀ |
ਮੀਟਿੰਗ 'ਚ ਬਲਜਿੰਦਰ ਸਿੰਘ ਧਾਲੀਵਾਲ, ਇੰਦਰਪਾਲ ਸਿੰਘ, ਰਾਜੂ ਸਹੋਤਾ, ਤੀਰਥ ਐਮ.ਸੀ., ਰਿਟਾਇਰਡ ਹੈੱਡ ਮਾਸਟਰ ਛਿੰਦਰਪਾਲ ਸਿੰਘ, ਹਰਬੰਸ ਸਾਗਰ, ਜਗਸੀਰ ਸਿੰਘ ਘਾਰੂ, ਮੰਗਾ ਸਿੰਘ ਵੈਰੋਕੇ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ, ਅਵਤਾਰ ਭਾਣਜਾ, ਡਾਕਟਰ ਕੇਵਲ ਨਿਹਾਲਗੜ੍ਹ, ਮਾਸਟਰ ਗੁਰਚਰਨ ਸਿੰਘ, ਪ੍ਰਧਾਨ ਜਗਰੂਪ ਸਿੰਘ ਤੂੜੀ ਛਿਲਕਾ ਯੂਨੀਅਨ ਤੇ ਹੋਰ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਮੈਗਾ ਪੀ.ਟੀ.ਐਮ. ਤੇ ਐਫ.ਐਲ.ਐਨ. ਮੇਲਾ ਅੱਜ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਰਕਲ ਧਰਮਕੋਟ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।