19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਟੈਗੋਰ ਕਾਲਜ ਆਫ਼ ਐਜੂਕੇਸ਼ਨ ਵਿਖੇ ਐਥਲੈਟਿਕ ਮੀਟ ਕਰਵਾਈ <br/>

ਅਜੀਤ ਡੈਸਕ 28-03-2026
ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਮੋਗਾ ਜ਼ਿਲ੍ਹੇ ਦੀ ਬੀ.ਐਡ ਵਿੱਦਿਅਕ ਸੰਸਥਾ ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਤਿਹਗੜ੍ਹ ਕੋਰੋਟਾਣਾ ਮੋਗਾ ਜਲੰਧਰ ਰੋਡ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ ਜਿਸ 'ਚ ਸ਼ਾਟਪੁੱਟ, ਡਿਸਕਸ ਥਰੋ, ਲੌਂਗ ਜੰਪ, ਹਾਈ ਜੰਪ ਆਦਿ ਈਵੈਂਟ ਕਰਵਾਏ ਗਏ ਜਿਸ ਵਿਚ 100 ਮੀਟਰ ਦੀ ਰੇਸ ਵਿਚ ਰਾਜਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਮਨੀਸ਼ ਨੇ ਦੂਸਰਾ ਅਤੇ ਜਸਪਵਨ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕੁੜੀਆਂ ਦੇ ਵਿਚ ਬਲਜੀਤ ਕੌਰ ਨੇ ਪਹਿਲਾ ਸਥਾਨ, ਰਾਜਵਿੰਦਰ ਕੌਰ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ |
ਇਸ ਮੌਕੇ ਟੈਗੋਰ ਕਾਲਜ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਐਥਲੈਟਿਕ ਮੀਟ ਦੀ ਸ਼ੁਰੂਆਤ ਕਰਵਾਈ | ਸਤਵੰਤ ਸਿੰਘ ਦਾਨੀ ਨੇ ਕਿਹਾ ਕਿ ਖੇਡਾਂ ਸਾਡੇ ਸਰੀਰਕ ਜੀਵਨ ਵਾਸਤੇ ਬਹੁਤ ਜ਼ਰੂਰੀ ਹਨ | ਜੇ ਸਾਡਾ ਸਰੀਰ ਤੰਦਰੁਸਤ ਰਹੇਗਾ ਤਾਂ ਮਨ ਤੰਦਰੁਸਤ ਰਹੇਗਾ | ਇਸ ਮੌਕੇ ਟੈਗੋਰ ਕਾਲਜ ਦੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ 'ਚ ਰੁਚੀ ਦਿਖਾਉਣ ਲਈ ਤੇ ਖੇਡਾਂ ਪ੍ਰਤੀ ਸਮਰਪਿਤ ਹੋਣ ਦੇ ਲਈ ਆਖਿਆ |

ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਉਤਸਵ ਬਾਘਾ ਪੁਰਾਣਾ ਕਮੇਟੀ ਵਲੋਂ ਰਾਮ ਨੌਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ 'ਚ ਵਿਸ਼ਵ ਰੰਗ ਮੰਚ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।