18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅਨੰਦ ਈਸ਼ਵਰ ਦਰਬਾਰ ਵਲੋਂ ਬੱਧਨੀ ਕਲਾਂ 'ਚ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨਤਮਸਤਕ <br/>

ਅਜੀਤ ਡੈਸਕ 28-03-2026
ਬੱਧਨੀ ਕਲਾਂ, 27 ਮਾਰਚ (ਸੰਜੀਵ ਕੋਛੜ)-ਨਗਰ ਨਿਵਾਸੀਆਂ, ਨਗਰ ਪੰਚਾਇਤ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਬਾਬਾ ਈਸ਼ਰ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕਸਬਾ ਬੱਧਨੀ ਕਲਾਂ ਵਿਖੇ ਸਜਾਏ ਜਾ ਰਹੇ ਪੰਜ ਰੋਜ਼ਾ ਧਾਰਮਿਕ ਦੀਵਾਨਾਂ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਬਾਬਾ ਈਸ਼ਰ ਸਿੰਘ ਜੀ ਦੀ ਜੀਵਨੀ 'ਤੇ ਆਧਾਰਿਤ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਸਮੇਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਜੀ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਜਿੱਥੇ ਬਾਬਾ ਈਸ਼ਰ ਸਿੰਘ ਵਲੋਂ ਕੀਤੀ ਨਾਮ ਦੀ ਕਮਾਈ ਤੇ ਉਨ੍ਹਾਂ ਦੇ ਬਚਨਾਂ ਸਬੰਧੀ ਦੱਸਿਆ, ਉੱਥੇ ਹੀ ਗੁਰੂ ਵਾਲੇ ਬਣਨ ਸਮਾਂ ਕੱਢ ਕੇ ਗੁਰੂ ਘਰਾਂ 'ਚ ਸੇਵਾ ਕਰਨ, ਨਿੱਤਨੇਮ ਕਰਨ ਤੇ ਅੰਮਿ੍ਤ ਸੰਚਾਰ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਬਾਬਾ ਗੁਰਬਖ਼ਸ਼ ਸਿੰਘ ਨੇ ਆਪਣੀ ਮਧੁਰ ਆਵਾਜ਼ ਰਾਹੀਂ ਸ਼ਬਦ ਕੀਰਤਨ ਕੀਤਾ ਅਤੇ ਠਾਠ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਈਸ਼ਰ ਸਿੰਘ ਜੀ ਦੇ ਅਵਤਾਰ ਦਿਹਾੜੇ ਦੀ ਖ਼ੁਸ਼ੀ 'ਚ ਰਾਤ ਨੂੰ ਪੰਡਾਲ 'ਚ ਵਿਸ਼ੇਸ਼ ਤੌਰ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ | ਬਾਬਾ ਜ਼ੋਰਾ ਸਿੰਘ ਤੇ ਬਾਬਾ ਗੁਰਬਖ਼ਸ਼ ਸਿੰਘ ਵਲੋਂ ਪਹੁੰਚੀਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਤੇ ਪਹੁੰਚੇ ਮਹਾਪੁਰਸ਼ਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਸਟੇਜ ਦੀ ਭੂਮਿਕਾ ਭਾਈ ਸਤਪਾਲ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਦਰਸ਼ਨ ਸਿੰਘ ਮੋਗਾ, ਨਿਰਮਲ ਸਿੰਘ ਖੰਨਾ, ਅਮਰਜੀਤ ਸਿੰਘ ਮੂਕਰ, ਮੁਖਤਿਆਰ ਸਿੰਘ ਵਿਰਦੀ, ਹਰਜੀਤ ਸਿੰਘ ਅੰਮਿ੍ਤਸਰ, ਜਸਵਿੰਦਰ ਸਿੰਘ ਖ਼ਾਲਸਾ ਜਲਾਲਾਬਾਦ, ਗੁਰਦੀਪ ਸਿੰਘ ਗੋਨੀ, ਲਵ ਸਿੰਗਲਾ, ਇਕੱਤਰ ਸਿੰਘ ਫ਼ੌਜੀ, ਸਵਾ ਲੱਖ ਸਿੰਘ, ਗੁਰਜੀਤ ਸਿੰਘ ਕਾਲਾ, ਲਖਵੀਰ ਸਿੰਘ ਰੱਤੀ ਰੋੜੀ ਆਦਿ ਸੰਗਤਾਂ ਨਤਮਸਤਕ ਹੋਈਆਂ |

ਪਿਛਲੀ ਖ਼ਬਰ ਹੈੱਡ ਕਾਂਸਟੇਬਲਾਂ ਨੂੰ ਸਹਾਇਕ ਥਾਣੇਦਾਰ ਦਾ ਕੋਰਸ ਕਰਨ ਲਈ ਇੰਸ: ਚਹਿਲ ਨੇ ਕੀਤਾ ਰਵਾਨਾ <br/> ਅਗਲੀ ਖ਼ਬਰ ਸੀਵਰੇਜ, ਨਵੇਂ ਫੜਾਂ ਤੇ ਬਿਜਲੀ ਦੀ ਸਮੱਸਿਆ ਲਈ 13 ਕਰੋੜ ਰੁਪਏ ਤੇ ਮੰਡੀ 'ਚੋਂ ਝੁੱਗੀ-ਝੌਂਪੜੀਆਂ ਜਲਦੀ ਚੁੱਕੀਆਂ ਜਾਣਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।