17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੂੰ 40 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ <br/>

ਅਜੀਤ ਡੈਸਕ 28-03-2026
ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਪਿੰਡ ਕਾਲੀਏ ਵਾਲਾ ਦੇ ਕਿਸਾਨ ਜਗਜੀਤ ਸਿੰਘ ਪੁੱਤਰ ਮਹਿਲ ਸਿੰਘ ਵਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮੋਗਾ ਲਈ 40 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਚੂਹੜਚੱਕ, ਬਲਾਕ ਪ੍ਰਧਾਨ ਬਲਦੇਵ ਸਿੰਘ ਮਹੇਸ਼ਰੀ ਨੂੰ ਦਿੱਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਨੇ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਜਗਜੀਤ ਸਿੰਘ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਬਠਿੰਡੇ ਦੇ ਇਕ ਟਰੈਵਲ ਏਜੰਟ ਨੂੰ ਪੈਸੇ ਦਿੱਤੇ ਸਨ ਪਰ ਇਸ ਏਜੰਟ ਨੇ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਸੀ ਤਾਂ ਜਗਜੀਤ ਸਿੰਘ ਨੇ ਯੂਨੀਅਨ ਨਾਲ ਸੰਪਰਕ ਕੀਤਾ | ਯੂਨੀਅਨ ਦੇ ਆਗੂਆਂ ਨੇ ਟਰੈਵਲ ਏਜੰਟ ਨਾਲ ਗੱਲਬਾਤ ਕਰਕੇ ਜਗਜੀਤ ਸਿੰਘ ਦੇ 7 ਲੱਖ ਰੁਪਏ ਵਾਪਸ ਕਰਵਾਏ ਗਏ ਸਨ ਜਿਸ ਤੋਂ ਖ਼ੁਸ਼ ਹੋ ਕੇ ਜਗਜੀਤ ਸਿੰਘ ਨੇ ਯੂਨੀਅਨ ਨੂੰ 40 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ ਹੈ | ਇਸ ਮੌਕੇ ਬਲਵਿੰਦਰ ਸਿੰਘ ਸੱਦਾ ਸਿੰਘ ਵਾਲਾ, ਹਰਬੰਸ ਸਿੰਘ ਨਿਧਾਂਵਾਲਾ, ਰਣਜੀਤ ਸਿੰਘ ਨਿਧਾਂਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਲੰਡੇ 'ਚ ਡੇਂਗੂ ਦੇ ਲਾਰਵੇ ਸੰਬੰਧੀ ਚੈਕਿੰਗ <br/> ਅਗਲੀ ਖ਼ਬਰ ਬਲਾਕ ਸੰਮਤੀ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਨੂੰ ਲੈ ਕੇ ਹੁਕਮਰਾਨ ਧਿਰ ਨੂੰ ਮੂੰਹ ਦੀ ਖਾਣੀ ਪਈ-ਸਦਿਓੜਾ, ਬਾਂਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।