06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਦੂਸਰਾ ਸਾਲਾਨਾ ਪੁਰਸਕਾਰ ਸਮਾਗਮ ਅੱਜ <br/>

ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-'ਜੀਵੇ ਪੰਜਾਬ, ਜੀਵੇ ਪੰਜਾਬੀ ਬੋਲੀ' ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਰਜਿ: ਮੋਗਾ ਪੰਜਾਬ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਦੂਸਰਾ ਸਾਲਾਨਾ ਸਿਰਜਣਾ ਸ਼ਕਤੀ ਪੁਰਸਕਾਰ ਸਮਾਗਮ ਅੱਜ ਮਿਤੀ : 29 ਮਾਰਚ ਐਤਵਾਰ ਨੂੰ ਸਥਾਨਕ ਸ਼ਹਿਰ ਦੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਡਾ. ਸਰਬਜੀਤ ਕੌਰ ਬਰਾੜ, ਮੀਤ ਪ੍ਰਧਾਨ ਪਰਮਿੰਦਰ ਕੌਰ ਤੇ ਜਨਰਲ ਸਕੱਤਰ ਗੁਰਬਿੰਦਰ ਕੌਰ ਗਿੱਲ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ ਅਤੇ ਇਕਬਾਲ ਸਿੰਘ ਲਾਲਪੁਰਾ ਸਾਬਕਾ ਚੇਅਰਮੈਨ ਨੈਸ਼ਨਲ ਕਮਿਸ਼ਨ ਘੱਟ ਗਿਣਤੀ ਹੋਣਗੇ | ਜਦ ਕਿ ਸਮਾਗਮ ਦੀ ਪ੍ਰਧਾਨਗੀ ਮਨਧੀਰ ਮੰਨੂ ਸਿੰਘ, ਡਾ. ਵਰਿੰਦਰ ਕੌਰ, ਉੱਘੀ ਸਮਾਜ ਸੇਵਕਾ ਭਵਦੀਪ ਕੋਹਲੀ, ਪਰਮਜੀਤ ਕੌਰ (ਪੰਮੀ), ਅੰਜਨਾ ਮੈਨਨ, ਮਨਦੀਪ ਭਦੌੜ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਵਿਸ਼ੇਸ਼ ਮਹਿਮਾਨ ਬਲਦੇਵ ਸਿੰਘ ਸੜਕ ਨਾਮਾ, ਕੇ.ਐਲ. ਗਰਗ, ਡਾ. ਸੁਰਜੀਤ ਬਰਾੜ, ਅਜੀਤਪਾਲ ਜਟਾਣਾ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ ਅਤੇ ਵਿਸ਼ੇਸ਼ ਸਹਿਯੋਗੀ ਦਵਿੰਦਰਪਾਲ ਸਿੰਘ ਰਿੰਪੀ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ, ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ ਮੋਗਾ ਹੋਣਗੇ | ਪ੍ਰਧਾਨ ਡਾ. ਸਰਬਜੀਤ ਕੌਰ ਬਰਾੜ ਨੇ ਦੱਸਿਆ ਕਿ ਸਮਾਗਮ ਦੌਰਾਨ ਅੱਗੇ ਵਧ ਰਹੀਆਂ ਔਰਤਾਂ, ਮੌਕੇ 'ਤੇ ਚੁਨੌਤੀਆਂ ਵਿਸ਼ੇ 'ਤੇ ਸੈਮੀਨਾਰ ਹੋਵੇਗਾ ਜਿਸ ਦੇ ਮੁੱਖ ਬੁਲਾਰੇ ਕੁਲਵੰਤ ਸਿੰਘ ਧਾਲੀਵਾਲ, ਮਨਦੀਪ ਕੌਰ ਟਾਗਰਾਂ ਅਤੇ ਹਰਜੋਤ ਕੌਰ ਲੰਬੀ ਹੋਣਗੇ |

ਪਿਛਲੀ ਖ਼ਬਰ ਪਰਮਪਾਲ ਸਿੰਘ ਤਖ਼ਤੂਪੁਰਾ ਦੇ ਯਤਨਾਂ ਸਦਕਾ ਮੁੜ ਤੋਂ ਸ਼ੁਰੂ ਹੋਇਆ ਸੜਕ ਦਾ ਨਿਰਮਾਣ <br/> ਅਗਲੀ ਖ਼ਬਰ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਮੋਗਾ ਸ਼ਹਿਰ-ਮਹਿੰਦਰਪਾਲ ਲੰੂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।