06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦਾ ਸਾਲਾਨਾ ਨਤੀਜਾ 2025-26 ਘੋਸ਼ਿਤ ਕੀਤਾ

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ਼ ਤੇ ਪ੍ਰਬੰਧਕ | ਅਜੀਤ ਤਸਵੀਰ <br/> 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਲੋਂ ਸਾਲਾਨਾ ਨਤੀਜਾ ਐਲਾਨਿਆ ਗਿਆ | ਵਿੱਦਿਅਕ ਸੈਸ਼ਨ 2025-26 ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਗੋਇਲ ਦੀ ਅਗਵਾਈ ਹੇਠ ਬੱਚਿਆਂ ਦੀ ਸਾਲਾਨਾ ਰਿਪੋਰਟ ਮਾਪਿਆਂ ਨਾਲ ਸਾਂਝੀ ਕੀਤੀ ਗਈ | 100 ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਜਾਰੀ ਕੀਤੇ ਗਏ | ਯੂ.ਕੇ.ਜੀ. ਕਲਾਸ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰਾਮਨੀ ਕੀਤੀ ਗਈ | ਸੈਰਾਮਨੀ ਦੌਰਾਨ ਯੂ.ਕੇ.ਜੀ. ਕਲਾਸ ਦੇ ਬੱਚੇ ਗਰੈਜੂਏਸ਼ਨ ਡਰੈੱਸ ਵਿਚ ਬਹੁਤ ਸਜ ਰਹੇ ਸਨ | ਬੱਚਿਆਂ ਤੇ ਮਾਪਿਆਂ ਵਿਚ ਇਸ ਪ੍ਰਤੀ ਬਹੁਤ ਉਤਸ਼ਾਹ ਦੇਖਿਆ ਗਿਆ | ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਦੇ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਅਕਾਦਮਿਕ ਤੇ ਐਕਟੀਵਿਟੀ ਐਡਵਾਈਜ਼ਰ ਹਰਪ੍ਰੀਤ ਕੌਰ ਵਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਵੱਖ-ਵੱਖ ਵਿਸ਼ਿਆਂ ਵਿਚੋਂ 100 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਇਸ ਸਫਲਤਾ ਨੂੰ ਭਵਿੱਖ ਵਿਚ ਵੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਗੋਇਲ ਨੇ ਮਾਪਿਆਂ ਨਾਲ 2026-27 ਦਾ ਨਵਾਂ ਅਕਾਦਮਿਕ ਸੈਸ਼ਨ 4 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਜਾਣਕਾਰੀ ਸਾਂਝੀ ਕੀਤੀ | ਸਕੂਲ ਦੇ ਚੇਅਰਮੈਨ ਨੇ ਦੱਸਿਆ ਕਿ ਨਵੇਂ ਸੈਸ਼ਨ ਵਿਚ ਇਸ ਸਕੂਲ ਵਿਚ ਤਾਇਕਵਾਂਡੋਂ ਦਾ ਕੋਚ ਰੱਖਿਆ ਗਿਆ ਹੈ | ਬੱਚਿਆਂ ਲਈ ਹਾਕੀ ਅਤੇ ਕਿ੍ਕੇਟ ਖੇਡਾਂ ਦਾ ਵੀ ਖ਼ਾਸ ਪ੍ਰਬੰਧ ਹੈ | ਸਕੂਲ ਵਿਚ ਹਰ ਪ੍ਰਕਾਰ ਦੀ ਗਤੀਵਿਧੀ ਰਾਹੀਂ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ | ਆਖ਼ਰ ਵਿਚ ਪਿ੍ੰਸੀਪਲ ਅਤੇ ਮੈਨੇਜਮੈਂਟ ਵਲੋਂ ਇਸ ਸਫਲਤਾ ਦਾ ਸਿਹਰਾ ਸਮੂਹ ਅਧਿਆਪਕਾਂ ਨੂੰ ਦਿੰਦੇ ਹੋਏ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਸੱਤਾ ਮੀਨੀਆਂ ਮੁਰੱਬਿਆਂ ਵਾਲੇ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ <br/> ਅਗਲੀ ਖ਼ਬਰ ਤਲਵੰਡੀ ਭੰਗੇਰੀਆਂ ਦੇ ਸਾਲਾਨਾ ਸੱਭਿਆਚਾਰਕ ਮੇਲੇ 'ਚ ਕਲਾਕਾਰਾਂ ਨੇ ਬੰਨਿ੍ਹਆਂ ਰੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।