07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 29-03-2026
ਫ਼ਰੀਦਕੋਟ, 28 ਮਾਰਚ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਰੁਪਈਆਂਵਾਲਾ ਤੋਂ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਪਿੰਡ ਰੁਪਈਆਂਵਾਲਾ ਵਿਖੇ ਮੌਜੂਦ ਸਨ ਤਾਂ ਪਿੰਡ ਦੇ ਬੱਸ ਅੱਡੇ ਤੋਂ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀ ਹਰਭਜਨ ਸਿੰਘ ਉਰਫ਼ ਕਾਕਾ ਪੁੱਤਰ ਨਿਰਮਲ ਸਿੰਘ ਅਤੇ ਮੈਕਿਲ ਪੁੱਤਰ ਬੂਟਾ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਪੈਟਰੋਲ ਤੇ ਐਕਸਾਈਜ਼ ਡਿਊਟੀ ਘਟਾ ਕੇ ਦੇਸ਼ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ-ਮੁਖਤਿਆਰ ਸਿੰਘ ਸੰਧੂ... ਅਗਲੀ ਖ਼ਬਰ ਸ਼੍ਰੋ. ਅਕਾਲੀ ਦਲ ਸਰਕਲ ਬੱਧਨੀ ਕਲਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਹੋਈ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।