07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਬਾਘਾ ਪੁਰਾਣਾ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਚੋਣ ਦੌਰਾਨ ਜਗਰੂਪ ਸਿੰਘ ਜੱਗਾ ਬਣੇ ਪ੍ਰਧਾਨ <br/>

ਅਜੀਤ ਡੈਸਕ 29-03-2026
ਬਾਘਾ ਪੁਰਾਣਾ, 28 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਚੋਣ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਜਗਰੂਪ ਸਿੰਘ ਜੱਗਾ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ ਜਦੋਂ ਕਿ ਸੈਕਟਰੀ ਦਰਸ਼ਨ ਕੁਮਾਰ, ਉਪ ਪ੍ਰਧਾਨ ਜਤਿੰਦਰ ਕੁਮਾਰ ਤੇ ਕੁਲਦੀਪ ਸਿੰਘ ਕੀਪਾ, ਖਜ਼ਾਨਚੀ ਜਸਦੀਪ ਸਿੰਘ ਨੂੰ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਡੈਲੀਗੇਟਾਂ ਵਿਚ ਸੋਨੂੰ ਕੁਮਾਰ, ਨਿਰਮਲ ਸਿੰਘ, ਮਨਵੀਰ ਸਿੰਘ, ਬਲਜੀਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਮੌਕੇ ਐਸੋਸੀਏਸ਼ਨ ਨਵ ਨਿਯੁਕਤ ਪ੍ਰਧਾਨ ਜਗਰੂਪ ਸਿੰਘ ਜੱਗਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਫੋਟੋਗ੍ਰਾਫਰਾਂ ਨੂੰ ਆ ਰਹੀਆਂ ਚੁਨੌਤੀਆਂ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰਨਗੇ |

ਪਿਛਲੀ ਖ਼ਬਰ ਕੰਨਿਆ ਸਕੂਲ ਭਿੰਡਰ ਕਲਾਂ ਨੂੰ ਮਿਲੇ ਡਿਜੀਟਲ ਸਕਰੀਨ ਪੈਨਲ <br/> ਅਗਲੀ ਖ਼ਬਰ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਪੰਜਾਬ ਨੂੰ ਮਿਲਣੀ ਸਰਕਾਰ ਦੀ ਵੱਡੀ ਪ੍ਰਾਪਤੀ-ਚੇਅਰਮੈਨ ਬਰਿੰਦਰ ਕੁਮਾਰ ਮਧੇਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।