08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜੀਂਦੜਾ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 29-03-2026
ਕਿਸ਼ਨਪੁਰਾ ਕਲਾਂ, 28 ਮਾਰਚ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਹੇਠ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਬੰਧ 'ਚ ਸਕੂਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਤਿੰਨ ਰੋਜ਼ ਦੇ ਸਮਾਗਮ ਵਿਚ ਸਕੂਲ ਮੈਨੇਜਮੈਂਟ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੇਵਾ ਨਿਭਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਖੁੱਲ੍ਹਾ ਸੱਦਾ ਪੱਤਰ ਦਿੱਤਾ ਗਿਆ | ਸਵੇਰ ਤੋਂ ਚਾਹ ਪਕੌੜਿਆਂ ਦਾ ਲੰਗਰ ਅਟੁੱਟ ਵਰਤਾਇਆ ਗਿਆ | ਭੋਗ ਤੋਂ ਉਪਰੰਤ ਗੁਰੂ ਕਾ ਲੰਗਰ ਛਕਾਇਆ ਗਿਆ | ਗੁਰੂ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸਾਹਿਬ ਪਹੰੁਚਾਉਣ ਉਪਰੰਤ ਸਕੂਲ ਵਿਚ ਸਾਲਾਨਾ ਨਤੀਜਾ ਐਲਾਨਿਆ ਗਿਆ | ਨਰਸਰੀ ਜਮਾਤ ਤੋਂ ਲੈ ਕੇ ਗਿਆਰ੍ਹਵੀਂ ਜਮਾਤ ਦੇ ਪਹਿਲੇ, ਦੂਜੇ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਸੈਸ਼ਨ 2024-25 ਦੇ ਬੋਰਡ ਕਲਾਸ ਦੇ ਨਤੀਜੇ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |
ਦਸਵੀਂ ਜਮਾਤ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੰਤ ਬਾਬਾ ਕਾਰਜ ਸਿੰਘ ਵਲੋਂ ਚਲਾਈ ਗਈ ਸਕੀਮ ਤਹਿਤ ਵਜ਼ੀਫਾ ਕ੍ਰਮਵਾਰ 5100, 4100, 3100 ਰੁਪਏ ਦਿੱਤੇ ਗਏ | ਵਿਦਿਆਰਥੀਆਂ ਨੂੰ ਇਹ ਸਨਮਾਨ ਸਕੂਲ ਦੇ ਮੁਖੀ ਜਸਵੰਤ ਸਿੰਘ ਭੁੱਲਰ, ਮੈਡਮ ਜਸਬੀਰ ਕੌਰ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਮੈਡਮ ਹਰਮੀਤ ਕੌਰ ਭੁੱਲਰ ਅਤੇ ਸਕੂਲ ਦੇ ਪਿ੍ੰਸੀਪਲ ਮਨਦੀਪ ਕੌਰ ਵਲੋਂ ਦਿੱਤੇ ਗਏ | ਸਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਉੱਘੇ ਸਾਹਿਤਕਾਰ ਅਤੇ ਸਿੱਖ ਬੁੱਧੀਜੀਵੀ ਡਾ. ਗੁਰਦੇਵ ਸਿੰਘ ਸਿੱਧੂ ਦਾ ਕੀਤਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਕੰਨਿਆ ਸਕੂਲ ਭਿੰਡਰ ਕਲਾਂ ਨੂੰ ਮਿਲੇ ਡਿਜੀਟਲ ਸਕਰੀਨ ਪੈਨਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।