20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਰਜਿੰਦਰਾ ਪਬਲਿਕ ਸਕੂਲ ਵਿਖੇ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ <br/>

ਅਜੀਤ ਡੈਸਕ 30-03-2026
ਮੋਗਾ, 29 ਮਾਰਚ (ਸੁਰਿੰਦਰਪਾਲ ਸਿੰਘ)-ਅੱਜ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ | ਵਿਦਿਆਰਥੀਆਂ 'ਚ ਉਤਸ਼ਾਹ ਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਕਈ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ ਤੇ ਚੇਅਰਪਰਸਨ ਸਾਕਸ਼ੀ ਸ਼ਰਮਾ ਨੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਸਕੂਲ ਨੇ ਸੌ ਪ੍ਰਤੀਸ਼ਤ ਦਰ ਪ੍ਰਾਪਤ ਕੀਤੀ ਹੈ | ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਤੇ ਭਵਿੱਖ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ 2026-2027 ਦੀ ਸ਼ੁਰੂਆਤ <br/> ਅਗਲੀ ਖ਼ਬਰ ਸੂਬੇਦਾਰ ਦਲੀਪ ਸਿੰਘ ਨੰਬਰਦਾਰ ਠੱਠੀ ਭਾਈ ਦੇ ਵਿਛੋੜੇ ਨਾਲ ਇਲਾਕੇ 'ਚ ਸੋਗ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।