ਨਿਹਾਲ ਸਿੰਘ ਵਾਲਾ, 30 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਨੂੰ ਜਥੇਬੰਦਕ ਤੌਰ 'ਤੇ ਮਜ਼ਬੂਤ ਕਰਨ ਲਈ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੋਸਾ, ਸੂਬਾ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ ਨੇ ਜ਼ਿਲ੍ਹਾ ਮੋਗਾ ਦੇ ਸੀਨੀਅਰ ਅਧਿਆਪਕ ਦਲ ਆਗੂਆਂ ਦੀ ਸਲਾਹ ਨਾਲ ਕੁਲਵਿੰਦਰ ਸਿੰਘ ਨੂੰ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਤੇ ਤਜਿੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਜਨਰਲ ਹਰਜੰਟ ਸਿੰਘ ਬੌਡੇ ਨੇ ਦੱਸਿਆ ਕਿ ਉਕਤ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਜਥੇਬੰਦੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਕਮੇਟੀ ਅਤੇ ਬਲਾਕ ਕਮੇਟੀਆਂ ਵੱਖ ਵੱਖ ਬਲਾਕਾਂ ਦੀਆਂ ਮੀਟਿੰਗਾਂ ਕਰਕੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰਨ ਲਈ ਕਿਹਾ ਗਿਆ | ਇਸ ਮੌਕੇ ਅਧਿਆਪਕ ਦਲ ਦੇ ਸੀਨੀਅਰ ਆਗੂ ਪਿ੍ੰਸੀਪਲ ਗੁਰਜੀਤ ਸਿੰਘ ਮਾਛੀਕੇ, ਹੈੱਡਮਾਸਟਰ ਬਲਬੀਰ ਸਿੰਘ ਬੀੜ ਰਾਊਕੇ, ਸੁਖਦਰਸ਼ਨ ਸਿੰਘ ਨੰਗਲ, ਪਿ੍ੰਸੀਪਲ ਜਸਵਿੰਦਰ ਸਿੰਘ ਗਰਚਾ, ਕਿਰਨਦੀਪ ਸਿੰਘ ਬਿਲਾਸਪੁਰ, ਗੁਰਚਰਨ ਸਿੰਘ, ਕੁਲਦੀਪ ਸਿੰਘ ਰੌਲੀ, ਰੂਪ ਸਿੰਘ ਕੁੱਸਾ, ਜਸਵਿੰਦਰ ਕੁਮਾਰ ਰਾਊਕੇ, ਇੰਦਰਜੀਤ ਸਿੰਘ ਲੁਹਾਰਾ, ਜਗਸੀਰ ਸਿੰਘ ਬੌਡੇ ਆਦਿ ਅਧਿਆਪਕ ਦਲ ਦੇ ਸੀਨੀਅਰ ਆਗੂ ਹਾਜ਼ਰ ਸਨ |