15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਜਲਾਲਾਬਾਦ ਪੂਰਬੀ ਵਿਖੇ ਧਾਰਮਿਕ ਸਮਾਗਮ 1 ਅਤੇ 2 ਅਪ੍ਰੈਲ ਨੂੰ <br/>

ਅਜੀਤ ਡੈਸਕ 31-03-2026
ਧਰਮਕੋਟ, 30 ਮਾਰਚ (ਪਰਮਜੀਤ ਸਿੰਘ)-ਨੇੜਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਮਹਾਨ ਧਾਰਮਿਕ ਗੁਰਮਤਿ ਸਮਾਗਮ 'ਸ਼ਬਦ ਗੁਰੂ ਸੇਵਾ ਸੋਸਾਇਟੀ' ਵਲੋਂ ਸਮੂਹ ਸੰਗਤ ਜਲਾਲਾਬਾਦ ਪੂਰਬੀ ਦੇ ਸਹਿਯੋਗ ਨਾਲ 1 ਅਤੇ 2 ਅਪ੍ਰੈਲ ਨੂੰ ਗੁਰਦੁਆਰਾ ਬਾਬਾ ਤੇਜਾ ਸਿੰਘ ਜੀ ਵਿਖੇ ਕਰਵਾਏ ਜਾ ਰਹੇ ਹਨ | ਇਸ ਮਹਾਨ ਧਾਰਮਿਕ ਸਮਾਗਮ ਵਿਚ ਪੰਥ ਦੇ ਮਹਾਨ ਕੀਰਤਨੀਏ ਅਤੇ ਪ੍ਰਚਾਰਕ ਪਹੁੰਚ ਰਹੇ ਹਨ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਡਾ. ਗੁਰਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ, ਵਿੱਕੀ ਬਾਵਾ, ਰਸ਼ਪਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਬਾਬਾ ਪਵਨਦੀਪ ਸਿੰਘ ਕੜਿਆਲ ਵਾਲੇ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਸੁਖਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਲਾਬਜਿੰਦਰ ਸਿੰਘ ਕਥਾ ਵਾਚਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਅਰਸ਼ਦੀਪ ਸਿੰਘ, ਰਾਜਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਪ੍ਰਭਜੋਤ ਸਿੰਘ, ਗਗਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਸਾਹਿਬਜੋਤ ਸਿੰਘ ਅਤੇ ਹੋਰ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਤ ਸਭਾ ਵਲੋਂ ਕਾਮਰੇਡ ਜੋਗਿੰਦਰ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ <br/> ਅਗਲੀ ਖ਼ਬਰ ਕੁਲਵਿੰਦਰ ਸਿੰਘ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਮੋਗਾ ਦੇ ਕਾਰਜਕਾਰੀ ਪ੍ਰਧਾਨ ਅਤੇ ਤੇਜਿੰਦਰ ਸਿੰਘ ਨਿਹਾਲ ਸਿੰਘ ਵਾਲਾ ਜ਼ਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।