15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਾਹਿਤ ਸਭਾ ਵਲੋਂ ਕਾਮਰੇਡ ਜੋਗਿੰਦਰ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ <br/>

ਅਜੀਤ ਡੈਸਕ 31-03-2026
ਨੱਥੂਵਾਲਾ ਗਰਬੀ, 30 ਮਾਰਚ (ਨਵਦੀਪ ਸਿੰਘ)-ਪਿੰਡ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਰੰਗਕਰਮੀ ਅਤੇ ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਦੇ ਸਰਪ੍ਰਸਤ ਕਾਮਰੇਡ ਜੋਗਿੰਦਰ ਸਿੰਘ ਨਾਹਰ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਾਹਿਤ ਸਭਾ ਬਾਘਾ ਪੁਰਾਣਾ ਵਲੋਂ ਉਨ੍ਹਾਂ ਦੇ ਸਪੁੱਤਰ ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਨੂੰ 10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਸਭਾ ਦੇ ਪ੍ਰਧਾਨ ਡਾ. ਸਾਧੂ ਰਾਮ ਲੰਗੇਆਣਾ, ਕੈਸ਼ੀਅਰ ਜਸਵੰਤ ਜੱਸੀ, ਸਾਬਕਾ ਪ੍ਰਧਾਨ ਲਖਵੀਰ ਸਿੰਘ ਕੋਮਲ, ਹਰਵਿੰਦਰ ਸਿੰਘ ਰੋਡੇ, ਕਰਮ ਸਿੰਘ ਕਰਮ, ਹਰਚਰਨ ਸਿੰਘ ਰਾਜੇਆਣਾ, ਕੰਵਲਜੀਤ ਭੋਲਾ ਲੰਡੇ, ਦਾ ਔਕਟੋ ਆਊਲ, ਸੁਖਵੀਰ ਸਿੰਘ ਮੋਹਾਲੀ, ਤੇਜਾ ਸਿੰਘ ਸ਼ੌਂਕੀ, ਛਿੰਦਾ ਸਿੰਘ ਛਿੰਦਾ, ਬਸੰਤ ਸਿੰਘ ਵਲੋਂ ਕਾਮਰੇਡ ਜੋਗਿੰਦਰ ਸਿੰਘ ਨਾਹਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਸਭਾ ਦੇ ਕੈਸ਼ੀਅਰ ਜਸਵੰਤ ਸਿੰਘ ਜੱਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਗਿੰਦਰ ਸਿੰਘ ਨਾਹਰ ਜੋ ਕਿ ਆਰਥਿਕ ਕਮਜ਼ੋਰ ਸਨ ਸਮੇਂ-ਸਮੇਂ ਤੇ ਉਨ੍ਹਾਂ ਦੀ ਹਰ ਪੱਖੋਂ ਮਦਦ ਕੀਤੀ ਜਾਂਦੀ ਰਹੀ ਸੀ ਅਤੇ ਸਭਾ ਵਲੋਂ ਉਨ੍ਹਾਂ ਦੇ ਗੀਤਾਂ ਦੀ ਕਿਤਾਬ ਵੀ ਛਪਵਾ ਕੇ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਭਾ ਵਲੋਂ ਪਹਿਲਾਂ ਵੀ ਆਰਥਿਕ ਪੱਖੋਂ ਕਮਜ਼ੋਰ ਹੋਰਨਾਂ ਸਾਥੀਆਂ ਦੀ ਵੀ ਮਦਦ ਕੀਤੀ ਗਈ ਹੈ ਅਤੇ ਅਗਲੇਰੇ ਭਵਿੱਖ ਵਿਚ ਵੀ ਜਾਰੀ ਰਹੇਗੀ |

ਪਿਛਲੀ ਖ਼ਬਰ ਆਦਿ ਸ਼ਿਵ ਯੋਗਾ ਕੇਂਦਰ ਵਲੋਂ ਦੋਸਤਾਨਾ ਕਿ੍ਕਟ ਮੈਚ ਕਰਵਾਇਆ <br/> ਅਗਲੀ ਖ਼ਬਰ ਪਿੰਡ ਜਲਾਲਾਬਾਦ ਪੂਰਬੀ ਵਿਖੇ ਧਾਰਮਿਕ ਸਮਾਗਮ 1 ਅਤੇ 2 ਅਪ੍ਰੈਲ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।