15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਦਸਮੇਸ਼ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 31-03-2026
ਕਿਸ਼ਨਪੁਰਾ ਕਲਾਂ, 30 ਮਾਰਚ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦਾ ਨਤੀਜਾ ਬੱਚਿਆਂ ਦੇ ਮਾਤਾ-ਪਿਤਾ ਦੀ ਮੌਜੂਦਗੀ ਵਿਚ ਐਲਾਨਿਆ ਗਿਆ ਜੋ 100 ਫ਼ੀਸਦੀ ਰਿਹਾ | ਇਸ ਸਮੇਂ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਅਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਪਹਿਲੇ, ਦੂਜੇ, ਤੀਜੇ, ਚੌਥੇ ਸਥਾਨ ਤੇ ਰਹੇ ਅਤੇ ਵੱਧ ਹਾਜ਼ਰੀ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮੈਡਮ ਕਮਲਜੀਤ ਕੌਰ ਸਿੱਧੂ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ | ਉਨ੍ਹਾਂ ਕਿਹਾ ਕਿ ਇਹ ਸਕੂਲ ਆਪਣੇ ਮਿਥੇ ਹੋਏ ਉਦੇਸ਼ਾਂ ਨੂੰ ਪੂਰਾ ਕਰਦਾ ਹੋਇਆ ਅੱਗੇ ਵਧ ਰਿਹਾ ਹੈ | ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਵਲੋਂ ਹਾਜ਼ਰੀ ਪੂਰੀ ਰੱਖਣ ਵਾਲਿਆਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਰਮਨਦੀਪ ਕੌਰ, ਲਵਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਜੀਤ ਕੌਰ, ਜੈਸਮੀਨ ਕੌਰ ਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਨੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ, ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀ... ਅਗਲੀ ਖ਼ਬਰ ਆਦਿ ਸ਼ਿਵ ਯੋਗਾ ਕੇਂਦਰ ਵਲੋਂ ਦੋਸਤਾਨਾ ਕਿ੍ਕਟ ਮੈਚ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।