15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿਚ ਕੀਤਾ ਹਰ ਵਾਅਦਾ ਪੂਰਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ <br/>

ਅਜੀਤ ਡੈਸਕ 31-03-2026
ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਅੱਜ ਸਮਾਜ ਦਾ ਹਰ ਵਰਗ ਪੰਜਾਬ ਦੇ ਭਗਵੰਤ ਮਾਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਤੋਂ ਖ਼ੁਸ਼ ਦਿਖਾਈ ਦਿੰਦਾ ਹੈ | ਇਹ ਪ੍ਰਗਟਾਵਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਸਰਕਾਰ ਦੀ ਚਾਰ ਸਾਲ ਦੀ ਉੱਤਮਤਾ ਮੁਹਿੰਮ ਦੇ ਹਿੱਸੇ ਵਜੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿਚ ਇਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਤੋਂ ਪਹਿਲਾਂ ਧੱਲੇਕੇ ਪਿੰਡ ਪਹੁੰਚਣ 'ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੁਆਰਾ ਸਿਰੋਪਾਉ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਮੋਗਾ ਅਨਾਜ ਮੰਡੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਰੈਲੀ ਰਾਜਨੀਤਕ ਵਿਰੋਧੀਆਂ ਦੁਆਰਾ ਪੈਦਾ ਕੀਤੀਆਂ ਗ਼ਲਤਫ਼ਹਿਮੀਆਂ ਨੂੰ ਦੂਰ ਕਰੇਗੀ | ਉਨ੍ਹਾਂ ਜਨਤਾ ਨੂੰ 4 ਅਪ੍ਰੈਲ ਨੂੰ ਹੋਣ ਵਾਲੀ ਰੈਲੀ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਇਸ ਨੂੰ ਸ਼ਾਨਦਾਰ ਸਫਲ ਬਣਾਉਣ ਵਿਚ ਮਦਦ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਉਣ ਵਾਲੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਵਿਚ ਬਹੁਤ ਉਤਸ਼ਾਹ ਹੈ |

ਪਿਛਲੀ ਖ਼ਬਰ ਪੰਜਾਬ ਇਸ ਵੇਲੇ ਬੜੀ ਅਜੀਬੋ-ਗਰੀਬ ਸਥਿਤੀ ਵਿਚ ਖੜ੍ਹਾ ਹੈ-ਰਛਪਾਲ ਸਿੰਘ ਸੋਸਣ <br/> ਅਗਲੀ ਖ਼ਬਰ ਕੁੜੀ ਭਰੂਣ ਹੱਤਿਆ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਐੱਨ.ਐੱਸ.ਐੱਸ. ਗਤੀਵਿਧੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।