15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅਨੰਦ ਈਸ਼ਵਰ ਦਰਬਾਰ ਵਲੋਂ ਸ੍ਰੀ ਸੰਪਟ ਪਾਠਾਂ ਦੇ ਭੋਗ ਪਾਉਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੀ ਹੋਈ ਸਮਾਪਤੀ <br/>

ਅਜੀਤ ਡੈਸਕ 31-03-2026
ਬੱਧਨੀ ਕਲਾਂ, 30 ਮਾਰਚ (ਸੰਜੀਵ ਕੋਛੜ)-ਨਗਰ ਨਿਵਾਸੀਆਂ, ਨਗਰ ਪੰਚਾਇਤ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਬਾਬਾ ਈਸ਼ਰ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕਸਬਾ ਬੱਧਨੀ ਕਲਾਂ ਵਿਖੇ ਸਜਾਏ ਗਏ ਪੰਜ ਰੋਜ਼ਾ ਧਾਰਮਿਕ ਦੀਵਾਨਾਂ 'ਚ ਜਿੱਥੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਉੱਥੇ ਹੀ ਨਾਨਕਸਰ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਹੋਰਨਾਂ ਸੰਪਰਦਾਵਾਂ ਤੋਂ ਪਹੁੰਚੇ ਕਥਾ ਵਾਚਕਾਂ, ਸੰਤਾਂ ਮਹਾਂਪੁਰਸ਼ਾਂ ਨੇ ਵੀ ਕਥਾ ਕੀਰਤਨ ਕਰਦਿਆਂ ਵੱਡੀ ਗਿਣਤੀ 'ਚ ਇਕੱਤਰ ਹੋਈ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ ਅਤੇ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖ ਧਰਮ ਦਾ ਪ੍ਰਚਾਰ ਅਤੇ ਅੰਮਿ੍ਤ ਸੰਚਾਰ ਕਰਵਾ ਕੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਉੱਦਮ ਸਬੰਧੀ ਧੰਨਵਾਦ ਕਰਦਿਆਂ ਭਰਪੂਰ ਸ਼ਲਾਘਾ ਕੀਤੀ | ਦੀਵਾਨਾਂ ਦੇ ਆਖ਼ਰੀ ਦਿਨ ਸ੍ਰੀ ਸੰਪਟ ਪਾਠਾਂ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਜ਼ੋਰਾ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਬਾਬਾ ਨੰਦ ਸਿੰਘ ਅਤੇ ਬਾਬਾ ਈਸ਼ਰ ਸਿੰਘ ਦੇ ਫ਼ਲਸਫ਼ੇ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਬਾਬਾ ਗੁਰਬਖ਼ਸ਼ ਸਿੰਘ ਨੇ 'ਪ੍ਰੇਮ ਭਗਤ ਸੰਗ ਪ੍ਰਭ ਲਾਗਿ ਜੋ ਪਾਏ ਜਿਸ ਵਡਭਾਗੀ' ਸ਼ਬਦ ਰਾਹੀਂ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਜਗਤਾਰ ਸਿੰਘ ਨੇ ਦੀਵਾਨਾਂ 'ਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਨੂੰ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਟੇਜ ਦਾ ਸੰਚਾਲਨ ਭਾਈ ਸਤਪਾਲ ਸਿੰਘ ਨੇ ਬਾਖ਼ੂਬੀ ਕਰਦਿਆਂ ਆਉਦੇਂ ਦਿਨਾਂ 'ਚ ਵੱਖ-ਵੱਖ ਸ਼ਹਿਰਾਂ 'ਚ ਲੱਗਣ ਵਾਲੇ ਦੀਵਾਨਾਂ ਸਬੰਧੀ ਦੱਸਿਆ |
ਇਸ ਮੌਕੇ ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਭਾਈ ਜਰਨੈਲ ਸਿੰਘ, ਨਿਰਮਲ ਸਿੰਘ ਖੰਨਾ, ਕੁਲਦੀਪ ਸਿੰਘ ਮਿਆਣਾ ਕੌਂਸਲਰ, ਗੁਰਮੇਲ ਸਿੰਘ ਸਾਬਕਾ ਪ੍ਰਧਾਨ, ਹਰਬੰਸ ਸਿੰਘ ਬੱਧਨੀ, ਅਮਰਜੀਤ ਸਿੰਘ ਮੂਕਰ, ਗੁਰਦੀਪ ਸਿੰਘ ਗੋਨੀ, ਚਰਨ ਸਿੰਘ ਸਲੋਪੱਤੀ, ਰਣਜੀਤ ਸਿੰਘ, ਸਤਿੰਦਰਪਾਲ ਸਿੰਘ ਮੋਗਾ, ਗੁਰਮੀਤ ਸਿੰਘ ਮੋਹੀ, ਗੁਰਜੀਤ ਸਿੰਘ ਕਾਲਾ, ਸਵਾ ਲੱਖ ਸਿੰਘ, ਇਕੱਤਰ ਸਿੰਘ ਫ਼ੌਜੀ, ਲਖਵੀਰ ਸਿੰਘ ਰੱਤੀ ਰੋੜੀ, ਦੀਪ ਲੁਧਿਆਣਾ, ਸੁਰਜੀਤ ਸਿੰਘ ਰੋਡੇ, ਭਾਈ ਸਤਪਾਲ ਸਿੰਘ, ਦਰਸ਼ਨ ਸਿੰਘ ਮੋਗਾ, ਬੱਲੋ ਬਾਬਾ, ਸੇਵਕ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਅਮਰਦੀਪ ਸਿੰਘ, ਵੱਖ-ਵੱਖ ਠਾਠਾਂ ਦੇ ਮੁੱਖ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸਰਕਾਰੀ ਸਕੂਲ ਪੱਤੋ ਵਿਖੇ ਇੰਟਰੈਕਟਿਵ ਪੈਨਲ ਦਾ ਉਦਘਾਟਨ ਅਗਲੀ ਖ਼ਬਰ ਨਵ ਨਿਯੁਕਤ ਚੇਅਰਮੈਨ ਬੀਬੀ ਸਰਬਜੀਤ ਕੌਰ ਨੂੰ ਡਾ. ਜਗਦੇਵ ਸਿੰਘ ਕਾਲੇਕੇ ਨੇ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।