15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸਰਕਾਰੀ ਸਕੂਲ ਪੱਤੋ ਵਿਖੇ ਇੰਟਰੈਕਟਿਵ ਪੈਨਲ ਦਾ ਉਦਘਾਟਨ

ਸਰਕਾਰੀ ਕੰਨਿ੍ਹਆ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਲਗਾਏ ਇੰਟਰੈਕਟਿਵ ਪੈਨਲ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 31-03-2026
ਨਿਹਾਲ ਸਿੰਘ ਵਾਲਾ, 30 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਇਟਰੈਕਟਿਵ ਪੈਨਲ ਲਗਾਏ ਗਏ ਹਨ ਅਤੇ ਭਵਿੱਖ ਹੋਰ ਯਤਨ ਜਾਰੀ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਰਕਾਰੀ ਕੰਨਿ੍ਹਆਂ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਦੋ ਇੰਟਰੈਕਟਿਵ ਪੈਨਲ ਇੰਸਟਾਲ ਕਰਨ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਮੁਖੀ, ਸਮੂਹ ਸਟਾਫ਼, ਐਸ.ਐਮ.ਸੀ, ਮਾਤਾ-ਪਿਤਾ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਇੰਟਰੈਕਟਿਵ ਪੈਨਲਾਂ ਦੀ ਸਹੀ ਵਰਤੋਂ ਕਰਦੇ ਹੋਏ ਆਪਣੇ ਸਿੱਖਿਆ ਦੇ ਮਿਆਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ 'ਚ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ.ਟੀ.ਐਮ.) ਦਾ ਆਯੋਜਨ ਬਹੁਤ ਹੀ ਉਤਸ਼ਾਹ ਅਤੇ ਸ਼ਾਨ ਨਾਲ ਕੀਤਾ ਗਿਆ | ਇਸ ਸਾਲਾਨਾ ਪੀ.ਟੀ.ਐਮ. 'ਚ ਵਿਦਿਆਰਥੀਆਂ ਨੇ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਤੀਜੇ ਦੇ ਨਾਲ-ਨਾਲ ਆਨਲਾਈਨ ਹਾਜ਼ਰੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਚ.ਪੀ.ਵੀ. ਟੀਕਾਕਰਨ ਅਤੇ ਸਰਕਾਰ ਦੀਆਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਮੁਖੀ ਪ੍ਰਮੋਦ ਗੁਪਤਾ ਵੱਲੋਂ ਸਮਾਗਮ 'ਚ ਪਹੁੰਚੇ ਸਾਰੇ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਤਪਾਲ ਸਿੰਘ, ਸੰਮਤੀ ਮੈਂਬਰ ਕੁਲਵੰਤ ਸਿੰਘ ਗਰੇਵਾਲ, ਪਰਮਿੰਦਰ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਸਾਬਕਾ ਸੰਮਤੀ ਮੈਂਬਰ ਕੁਲਦੀਪ ਸਿੰਘ, ਸੁਖਦੀਪ ਸਿੰਘ, ਸੁਖਮੰਦਰ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਐਸ.ਐਮ.ਸੀ ਕਮੇਟੀ ਦੀ ਚੇਅਰਪਰਸਨ ਗੁਰਪ੍ਰੀਤ ਕੌਰ, ਸਮੂਹ ਗ੍ਰਾਮ ਪੰਚਾਇਤ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ |
ਪਿਛਲੀ ਖ਼ਬਰ ਲਾਲ ਲਕੀਰ 'ਚ ਆਉਂਦੀਆਂ ਜ਼ਮੀਨਾਂ 'ਚ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਹਨ ਮਾਲਕੀ ਹੱਕ-ਡਾ.... ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਵਲੋਂ ਸ੍ਰੀ ਸੰਪਟ ਪਾਠਾਂ ਦੇ ਭੋਗ ਪਾਉਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੀ ਹੋਈ ਸਮਾਪਤੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।