15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਲਾਲ ਲਕੀਰ 'ਚ ਆਉਂਦੀਆਂ ਜ਼ਮੀਨਾਂ 'ਚ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਹਨ ਮਾਲਕੀ ਹੱਕ-ਡਾ. ਅਮਨਦੀਪ ਕੌਰ ਅਰੋੜਾ <br/>

ਪਿੰਡ ਧੱਲੇਕੇ ਵਿਖੇ ਹਰਬੰਸ ਸਿੰਘ ਜੌਹਲ ਦੇ ਗ੍ਰਹਿ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਪੁੱਜੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਹਰਬੰਸ ਸਿੰਘ ਜੌਹਲ ਤੇ ਪਿੰਡ ਵਾਸੀ ਅਤੇ ਹੇਠਾਂ ਮੀਟਿੰਗ ਵਿਚ ਪੁੱਜੇ ਪਿੰਡ ਵਾਸੀ | ਤਸਵੀਰ : ਹਰਜੀਤ ਸਿੰਘ <br/> 31-03-2026
ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ)-ਪਿੰਡ ਧੱਲੇਕੇ ਵਿਖੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਹਰਬੰਸ ਸਿੰਘ ਜੌਹਲ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦਾ ਵਿਸ਼ਾਲ ਇਕੱਠ ਹੋਇਆ ਜਿਸ ਵਿਚ ਮੋਗਾ ਦੀ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ, ਜਿਨ੍ਹਾਂ ਦਾ ਹਰਬੰਸ ਸਿੰਘ ਜੌਹਲ ਅਤੇ ਪਿੰਡ ਵਾਸੀਆਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਹਰਬੰਸ ਸਿੰਘ ਜੌਹਲ ਵਲੋਂ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਗਿਆ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਸਮੁੱਚੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ | ਅੱਜ ਪੰਜਾਬ ਦੇ ਹਰ ਤਬਕੇ ਨੂੰ ਘਰਾਂ ਵਿਚ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵਿਚ ਵੀ ਪਹਿਲ ਕਦਮੀ ਕੀਤੀ ਗਈ ਹੈ | ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਹ ਵੀ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ ਜੋ ਜਲਦ ਔਰਤਾਂ ਦੇ ਖਾਤਿਆਂ ਵਿਚ ਪਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ | ਜਿਹੜੇ ਪਰਿਵਾਰ ਪਿੰਡਾਂ ਵਿਚ ਲਾਲ ਲਕੀਰ ਆਉਂਦੀਆਂ ਜ਼ਮੀਨਾਂ ਵਿਚ ਰਹਿੰਦੇ ਹਨ ਪੰਜਾਬ ਸਰਕਾਰ ਵਲੋਂ ਹੁਣ ਉਨ੍ਹਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ | ਇਸ ਮੌਕੇ ਸਰਪੰਚ ਹਰਬੰਸ ਸਿੰਘ ਜੌਹਲ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਧੱਲੇਕੇ, ਗੁਰਪ੍ਰੀਤ ਸਿੰਘ ਮੈਂਬਰ, ਮਨਜੀਤ ਸਿੰਘ ਮਨੀ, ਬਲਵੰਤ ਸਿੰਘ ਜੌਹਲ, ਜਗਤਾਰ ਸਿੰਘ ਜੱਗਾ, ਮੰਦਰ ਸਿੰਘ ਜੌਹਲ, ਗੁਰਜੀਤ ਸਿੰਘ ਬੱਬੂ, ਗੁਰਚਰਨ ਸਿੰਘ ਪ੍ਰਧਾਨ, ਜੰਗ ਸਿੰਘ ਨੈਸਲੇ, ਸੁਖਜਿੰਦਰ ਸਿੰਘ, ਜਗਰੂਪ ਸਿੰਘ ਮੈਂਬਰ, ਸੁਖਵਿੰਦਰ ਸਿੰਘ ਸੁੱਖੀ, ਹਰਜੀਤ ਵਾਲੀਆ, ਦੇਵ ਦੌਧਰੀਆ, ਅਮਨਾ ਜੌਹਲ, ਮਨਜਿੰਦਰ ਸਿੰਘ ਮੁੰਡੂ, ਜਸਪਾਲ ਸਿੰਘ, ਅੰਗਰੇਜ਼ ਸਿੰਘ ਜੌਹਲ, ਜਗਰਾਜ ਸਿੰਘ ਰਾਜਾ, ਸੁਰਜੀਤ ਸਿੰਘ, ਜਸਵੀਰ ਸਿੰਘ ਸੀਰਾ, ਬਾਬੂ ਸਿੰਘ ਮੈਂਬਰ, ਗੋਪੀ ਬਾਬਾ ਮੈਂਬਰ, ਪੂਰਨ ਸਿੰਘ ਐਨ.ਆਰ.ਆਈ., ਜੋਗਿੰਦਰ ਸਿੰਘ ਨੈਸਲੇ, ਰਾਜੂ ਲੰਢੇਕੇ ਵਿੱਕੀ ਦੌਧਰੀਆ, ਐਮ.ਐਲ.ਏ. ਦੇ ਸਿਆਸੀ ਸਕੱਤਰ ਦਵਿੰਦਰ ਤਿਵਾੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਮਹਿਲਾਵਾਂ ਹਾਜ਼ਰ ਸਨ | ਸਮਾਗਮ 'ਚ ਸਟੇਜ ਸੈਕਟਰੀ ਦੀ ਭੂਮਿਕਾ ਗੁਰਪ੍ਰੀਤ ਸਿੰਘ ਮੈਂਬਰ ਵਲੋਂ ਬਾਖ਼ੂਬੀ ਨਿਭਾਈ ਗਈ | ਸਮਾਗਮ ਦੇ ਅੰਤ ਵਿਚ ਹਰਬੰਸ ਸਿੰਘ ਜੌਹਲ ਵਲੋਂ ਵਿਧਾਇਕਾ ਡਾ. ਅਮਨਦੀਪ ਅਰੋੜਾ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਪਿੰਡ ਵਾਸੀਆਂ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਦੀ ਭਲਕੇ ਹੋ ਰਹੀ ਚੋਣ ਵਿੱਚ ਜਗਜੀਵਨ ਸਿੰਘ ਰਿੰਕੂ ਅਤੇ ਸੁਖਵਿੰਦਰ ਸੁੱਖਾ ਦਰਮਿਆਨ ਮੁਕਾਬਲਾ <br/... ਅਗਲੀ ਖ਼ਬਰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸਰਕਾਰੀ ਸਕੂਲ ਪੱਤੋ ਵਿਖੇ ਇੰਟਰੈਕਟਿਵ ਪੈਨਲ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।