ਕਿਸ਼ਨਪੁਰਾ ਕਲਾਂ, 31 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਅਮਰਦੀਪ ਸਿੰਘ ਮਨੀਲਾ ਦੇ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਬਣਨ ਦੀ ਖ਼ੁਸ਼ੀ 'ਚ ਪਿੰਡ ਭਿੰਡਰ ਕਲਾਂ ਦੇ ਗੁਰਦੁਆਰਾ ਬਾਬਾ ਸੰਮਣ ਜੀ ਵਿਖੇ ਇਕ ਸ਼ਰਧਾ ਭਰਿਆ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ, ਜਿਸ 'ਚ ਇਲਾਕੇ ਦੀਆਂ ਪ੍ਰਮੁੱਖ ਸਿਆਸੀ, ਸਮਾਜਿਕ ਤੇ, ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਰਾਗੀ ਜਥਿਆਂ ਵਲੋਂ ਰਸਭਰੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ, ਉਪਰੰਤ ਅਰਦਾਸ ਕੀਤੀ ਗਈ ਤੇ ਵਾਹਿਗੁਰੂ ਜੀ ਅੱਗੇ ਅਰਜੋਈ ਕੀਤੀ ਗਈ ਕਿ ਅਮਰਦੀਪ ਸਿੰਘ ਮਨੀਲਾ ਨੂੰ ਆਪਣੀ ਨਵੀਂ ਜ਼ਿੰਮੇਵਾਰੀ ਇਮਾਨਦਾਰੀ, ਨਿਸ਼ਠਾ ਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕਤ ਬਖ਼ਸ਼ੀ ਜਾਵੇ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅਮਰਦੀਪ ਸਿੰਘ ਮਨੀਲਾ ਨੂੰ ਚੇਅਰਮੈਨ ਬਣਨ 'ਤੇ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਇਲਾਕੇ ਲਈ ਮਾਣ ਦੀ ਗੱਲ ਦੱਸਿਆ | ਅੰਤ ਵਿਚ ਅਮਰਦੀਪ ਸਿੰਘ ਮਨੀਲਾ ਨੇ ਸੰਗਤ ਅਤੇ ਰਿਸ਼ਤੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਹ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨਾ ਦੀ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਮੌਕੇ 'ਤੇ ਸੂਬੇਦਾਰ ਨਾਹਰ ਸਿੰਘ ਪ੍ਰਧਾਨ, ਸਤਵੀਰ ਸਿੰਘ ਸੱਤੀ ਜਲਾਲਾਬਾਦ, ਸੈਕਟਰੀ ਮਲਕੀਤ ਸਿੰਘ ਭੋਲਾ, ਰਾਜਿੰਦਰ ਸਿੰਘ ਰਾਜ, ਜੋਗਿੰਦਰ ਸਿੰਘ ਬੰਦੇਸ਼ਾ, ਹਰਨੇਕ ਸਿੰਘ, ਕਲੱਬ ਪ੍ਰਧਾਨ ਰਣਜੋਧ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ ਬੰਦੇਸ਼ਾ, ਮਾਸਟਰ ਭਜਨ ਸਿੰਘ ਤੂਰ, ਬਲਕਾਰ ਸਿੰਘ ਨੰਬਰਦਾਰ, ਕਰਨੈਲ ਸਿੰਘ ਭਲਵਾਨ, ਰਛਪਾਲ ਸਿੰਘ, ਮਾਸਟਰ ਮਹਿੰਦਰ ਸਿੰਘ, ਕੈਪਟਨ ਹਰਨੇਕ ਸਿੰਘ ਆਦਿ ਹਾਜ਼ਰ ਸਨ |