23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪ੍ਰਭਮੀਤ ਸਿੰਘ ਨੇ ਅੰਤਰਰਾਸ਼ਟਰੀ ਦਸਤਾਰ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 01-04-2026
ਮੋਗਾ, 31 ਮਾਰਚ (ਗੁਰਤੇਜ ਸਿੰਘ ਬੱਬੀ)-ਮੈਲਬਾਰਨ ਦੇ ਨੌਜਵਾਨ ਪ੍ਰਭਮੀਤ ਸਿੰਘ ਨੇ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਹੋਏ ਅੰਤਰਰਾਸ਼ਟਰੀ ਪੱਧਰ ਦੇ 'ਦਸਤਾਰ ਮੁਕਾਬਲੇ' 'ਚ ਪਹਿਲਾ ਸਥਾਨ ਹਾਸਲ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ | ਮੋਗਾ ਸ਼ਹਿਰ ਨਾਲ ਸਬੰਧਿਤ ਪ੍ਰਭਮੀਤ ਸਿੰਘ ਨੇ ਸੀਨੀਅਰ ਕੈਟਾਗਰੀ 'ਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਨਾ ਸਿਰਫ਼ ਆਪਣਾ ਸਗੋਂ ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਪ੍ਰਭਮੀਤ ਸਿੰਘ ਮੈਲਬਾਰਨ ਵਿਚ ਹੋਣ ਵਾਲੀਆਂ ਸਿੱਖ ਗੇਮਜ਼ ਵਿਚ ਵੀ ਹਿੱਸਾ ਲੈਂਦਾ ਰਹਿੰਦਾ ਹੈ ਤੇ ਉਸ ਨੂੰ ਬਚਪਨ ਤੋਂ ਹੀ ਦਸਤਾਰ ਸਜਾਉਣ ਦਾ ਸ਼ੌਕ ਹੈ | ਮਾਸਕਿਨ ਟਰਬਨ ਅਕੈਡਮੀ ਵਲੋਂ ਕਰਵਾਏ ਦਸਤਾਰ ਮੁਕਾਬਲਿਆਂ 'ਚ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨਾਂ ਨੇ ਭਾਗ ਲਿਆ | ਜੇਤੂਆਂ ਨੂੰ ਪ੍ਰਬੰਧਕਾਂ ਵਲੋਂ ਨਗਦ ਇਨਾਮ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਭਮੀਤ ਸਿੰਘ ਆਪਣੇ ਦਾਦਾ ਹਰਪਾਲ ਸਿੰਘ ਸਾਬਕਾ ਏ.ਜੀ.ਐਮ. ਓਰੀਐਂਟਲ ਬੈਂਕ ਨੂੰ ਪ੍ਰੇਰਨਾ ਸਰੋਤ ਮੰਨਦਾ ਹੈ |
ਪਿਛਲੀ ਖ਼ਬਰ *ਮਾਪਿਆਂ ਦੀ ਪਹਿਲੀ ਪਸੰਦ ਹੈ ਇਹ ਸਕੂਲ * ਘੱਟ ਖਰਚਾ ਵਧੀਆ ਪੜਾਈ ਅਗਲੀ ਖ਼ਬਰ ਅਮਰਦੀਪ ਸਿੰਘ ਮਨੀਲਾ ਦੇ ਚੇਅਰਮੈਨ ਬਣਨ 'ਤੇ ਸ਼ੁਕਰਾਨਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।