23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

*ਮਾਪਿਆਂ ਦੀ ਪਹਿਲੀ ਪਸੰਦ ਹੈ ਇਹ ਸਕੂਲ * ਘੱਟ ਖਰਚਾ ਵਧੀਆ ਪੜਾਈ

ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮੀਟਿੰਗ ਦੌਰਾਨ ਮੈਨੇਜਰ ਜਰਨੈਲ ਸਿੰਘ ਸੈਣੀ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਤੇ ਸਮੂਹ ਸਟਾਫ਼ | ਤਸਵੀਰ : ਅਮੋਲਕ ਸਿੰਘ ਕਲਸੀ <br/> 01-04-2026
ਕਿਸ਼ਨਪੁਰਾ ਕਲਾਂ, 31 ਮਾਰਚ (ਅਮੋਲਕ ਸਿੰਘ ਕਲਸੀ)-ਪਿਛਲੇ ਕਈ ਦਹਾਕਿਆਂ ਤੋਂ ਵਿੱਦਿਆ ਦੇ ਖੇਤਰ 'ਚ ਪ੍ਰਮੁੱਖਤਾ ਨਾਲ ਸੇਵਾਵਾਂ ਨਿਭਾਅ ਰਹੀ ਇਲਾਕੇ ਦੀ ਉੱਚ ਵਿੱਦਿਅਕ ਸੰਸਥਾ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਿਹਾ ਸਕੂਲ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਮਾਨ ਨੇ ਸਮੂਹ ਸਟਾਫ਼ ਨਾਲ ਮਹੱਤਵਪੂਰਨ ਮੀਟਿੰਗ ਕਰਦਿਆਂ ਕਿਹਾ ਕਿ ਸਟਾਫ਼ ਦੇ ਸਹਿਯੋਗ ਤੇ ਬੱਚਿਆਂ ਦੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਨੇ ਆਪਣੇ ਪਿਤਾ ਸਵਰਗਵਾਸੀ ਜਥੇਦਾਰ ਠਾਕਰ ਸਿੰਘ ਮਾਨ ਵਲੋਂ ਸਥਾਪਤ ਇਹ ਸੰਸਥਾ ਸ਼ੁਰੂ ਤੋਂ ਹੀ ਲੋੜਵੰਦ ਪਰਿਵਾਰਾਂ ਦੀ ਵੱਡੀ ਮਦਦ ਲਈ ਮੋਹਰੀ ਰਹੀ ਹੈ, ਇਸੇ ਕੜੀ ਤਹਿਤ ਕਈ ਦਹਾਕਿਆਂ ਤੋਂ ਜਿਨ੍ਹਾਂ ਬੱਚਿਆਂ ਦੇ ਮਾਤਾ ਜਾਂ ਪਿਤਾ ਨਹੀਂ ਹਨ, ਉਨ੍ਹਾਂ ਦੀ ਫ਼ੀਸ ਵੱਡੀ ਕਟੌਤੀ ਹੈ, ਜਿਸ ਨਾਲ ਵਿਦਿਆਰਥੀ ਜਾਂ ਵਿਦਿਆਰਥਣ ਨੂੰ ਅੱਧੀ ਫ਼ੀਸ ਹੀ ਦੇਣੀ ਪੈਂਦੀ ਹੈ | ਮੈਨੇਜਰ ਜਰਨੈਲ ਸਿੰਘ ਸੈਣੀ ਨੇ ਦੱਸਿਆ ਕਿ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਇਹ ਮਾਣਮੱਤੀ ਸੰਸਥਾ ਇਕ ਅਜਿਹੀ ਸੰਸਥਾ ਹੈ, ਜੋ ਕਿ ਨਗਰ ਨਿਵਾਸੀਆਂ ਤੇ ਇਲਾਕਾ ਵਾਸੀਆਂ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਚੰਗੀਆਂ ਸਹੂਲਤਾਂ ਘੱਟ ਖਰਚਾ ਵਧੀਆ ਪੜ੍ਹਾਈ ਦੇਣ ਨੂੰ ਤਰਜੀਹ ਦਿੰਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਹੈ ਕਿ ਫ਼ਾਲਤੂ ਖ਼ਰਚਿਆਂ ਤੋਂ ਗੁਰੇਜ਼ ਕਰਦਿਆਂ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣਾ ਹੈ | ਇਸ ਮੌਕੇ ਗੁਰਬਾਣੀ ਅਧਿਆਪਕਾਂ ਰਣਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਸਮੀਨ ਸਿੰਘ ਆਹਲੂਵਾਲੀਆ ਠੇਕੇਦਾਰ ਲੇਬਰ ਯੂਨੀਅਨ ਨੈਸਲੇ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪ੍ਰਭਮੀਤ ਸਿੰਘ ਨੇ ਅੰਤਰਰਾਸ਼ਟਰੀ ਦਸਤਾਰ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।