23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ.ਟੀ.ਐਫ਼. ਪੰਜਾਬ ਵਲੋਂ ਜਬਰੀ ਥੋਪੇ ਟੀ.ਈ.ਟੀ. ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ <br/>

ਅਜੀਤ ਡੈਸਕ 01-04-2026
6 ਤੇ 7 ਅਪ੍ਰੈਲ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ-ਡੀ.ਟੀ.ਐਫ.


ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ)-ਸੁਪਰੀਮ ਕੋਰਟ ਦੇ ਗ਼ੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਹੈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ਵਿਚ ਜਬਰੀ ਥੋਪੇ ਟੀ.ਈ.ਟੀ. ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਚੱਲਦੇ ਸੰਘਰਸ਼ ਵਿਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਜਾਵੇਗੀ, ਵਿਧਾਨ ਸਭਾ ਵਿਚ ਅਧਿਆਪਕਾਂ ਦੇ ਹੱਕ ਵਿਚ ਬਿੱਲ ਪਾਸ ਕੀਤਾ ਜਾਵੇਗਾ ਪਰ ਇਸ ਦੇ ਉਲਟ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫ਼ਿਕੇਸ਼ਨ ਰੱਦ ਨੂੰ ਕਰਨਾ ਤੇ ਹਾਈਕੋਰਟ 'ਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫ਼ਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ | ਹੁਣ ਅਧਿਆਪਕਾਂ ਉੱਪਰ ਜਬਰੀ ਥੋਪੇ ਜਾ ਰਹੇ ਵਿਭਾਗੀ ਟੀ.ਈ.ਟੀ. ਦੇ ਟੈਸਟ ਨੂੰ ਲੈ ਕੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਤਿੱਖਾ ਸੰਘਰਸ਼ ਅੱਗੇ ਵੀ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵਲੋਂ ਵਿਭਾਗੀ ਟੀ.ਈ.ਟੀ. ਦੇ ਖ਼ਿਲਾਫ਼ 6 ਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿਚ ਡੀ.ਟੀ.ਐਫ਼. ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 14 ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 6-7 ਅਪ੍ਰੈਲ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਬਾਅਦ ਸੂਬਾ ਪੱਧਰੀ ਐਕਸ਼ਨ ਵਾਸਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰ ਕੇ ਸੂਬਾ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ, ਬਲਜਿੰਦਰ ਸਿੰਘ ਬਠਿੰਡਾ, ਕਰਮਜੀਤ ਸਿੰਘ ਤਾਮਕੋਟ, ਹਰਭਗਵਾਨ ਸਿੰਘ ਗੁਰਨੇ, ਤਲਵਿੰਦਰ ਸਿੰਘ ਖਰੌੜ, ਜਗਵਿੰਦਰ ਸਿੰਘ, ਪਲਵਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਸਮਰਾਲਾ, ਹਰਜੀਤ ਸਿੰਘ ਸਧਾਰ, ਅਵਤਾਰ ਲਾਲ, ਚਰਨਜੀਤ ਸਿੰਘ ਕਪੂਰਥਲਾ, ਸੁਖਪਾਲਜੀਤ ਸਿੰਘ ਮੋਗਾ, ਜੀਵਨ ਸਿੰਘ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਅਨੂਪਗੜ੍ਹ, ਪਰਵਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਦਾਤਾ ਸਿੰਘ ਸ਼ਾਮਿਲ ਸਨ |


ਪਿਛਲੀ ਖ਼ਬਰ ਇਲਾਕੇ 'ਚ ਪੱਕੀ ਹੋਈ ਕਣਕ 'ਤੇ ਹੋਈ ਬਾਰਿਸ਼ ਕਾਰਨ ਕਿਸਾਨਾਂ 'ਚ ਚਿੰਤਾ ਦਾ ਆਲਮ <br/> ਅਗਲੀ ਖ਼ਬਰ ਬਿਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।