23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਕਿਯੂ ਏਕਤਾ ਆਜ਼ਾਦ ਨੇ ਏਜੰਟ ਤੋਂ ਪੀੜਤ ਪਰਿਵਾਰ ਨੂੰ ਪੈਸੇ ਮੁੜਵਾਏ

ਭਾਕਿਯੂ ਏਕਤਾ ਆਜ਼ਾਦ ਦੇ ਧਰਨੇ ਦੌਰਾਨ ਸੂਬਾ ਆਗੂ ਲਖਵੀਰ ਸਿੰਘ ਦੌਧਰ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਤੇ ਹੋਰ ਆਗੂ, ਵਰਕਰ | ਅਜੀਤ ਤਸਵੀਰ <br/> 01-04-2026
W ਠੱਗ ਏਜੰਟਾਂ ਤੋਂ ਬਚੋ-ਦੌਧਰ
ਕਿਸ਼ਨਪੁਰਾ ਕਲਾਂ, 31 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਸੂਬਾ ਆਗੂ ਲਖਵੀਰ ਸਿੰਘ ਦੌਧਰ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਕਿਸ਼ਨਪੁਰਾ ਤੇ ਤਲਪਿੰਦਰ ਸਿੰਘ ਲੋਹਟਬੱਦੀ ਦੀ ਅਗਵਾਈ ਹੇਠ ਪੱਖੋਵਾਲ ਰੋਡ ਲੁਧਿਆਣਾ ਵਿਖੇ ਇਕ ਇਮੀਗ੍ਰੇਸ਼ਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਕਿਹਾ ਕਿ ਅਨੇਕਾਂ ਨੌਜਵਾਨ ਇਮੀਗ੍ਰੇਸ਼ਨ ਏਜੰਟਾਂ ਦੇ ਧੱਕੇ ਚੜ੍ਹੇ ਹੋਏ ਹਨ, ਜਿਨ੍ਹਾਂ ਵਲੋਂ ਉਨ੍ਹਾਂ ਦੀ ਖੂਬ ਲੁੱਟ ਕੀਤੀ ਜਾਂਦੀ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਸੇ ਏਜੰਟਾਂ 'ਤੇ ਨੱਥ ਪਾਈ ਜਾਵੇ ਤਾਂ ਜੋ ਹੋਰ ਨੌਜਵਾਨ ਠੱਗੀ ਦਾ ਸ਼ਿਕਾਰ ਨਾ ਬਣਨ | ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਰਾਹੀਂ ਠੱਗੀ ਦਾ ਸ਼ਿਕਾਰ ਹੋਏ ਕਰਮਜੀਤ ਸਿੰਘ ਦੌਧਰ ਨੂੰ ਉਸ ਦੇ ਬਣਦੇ ਢਾਈ ਲੱਖ ਰੁਪਏ ਵਾਪਸ ਕਰਵਾਏ ਗਏ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਲਈ ਸੰਘਰਸ਼ੀ ਹੋ ਕੇ ਅੱਗੇ ਆਉਣ, ਕਿਉਂਕਿ ਬਿਨ੍ਹਾਂ ਸੰਘਰਸ਼ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਲਾਮਬੰਦੀ ਵਧਾਈ ਜਾਵੇ ਤਾਂ ਜੋ ਐਸੇ ਧੋਖੇਬਾਜ਼ ਏਜੰਟਾਂ ਨਾਲ ਨਜਿੱਠਿਆ ਜਾ ਸਕੇ | ਸੂਬਾ ਆਗੂ ਲਖਵੀਰ ਸਿੰਘ ਦੌਧਰ ਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ 2025 ਦੀ ਬਿਜਲੀ ਸੋਧ, ਬੀਜ ਸੋਧ, ਨਰੇਗਾ ਵਿੱਚ ਤਬਦੀਲੀਆਂ ਤੇ ਅਮਰੀਕਾ ਨਾਲ ਟੈਕਸ ਫ਼ਰੀ ਸਮਝੌਤੇ ਵਰਗੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਧਰਨੇ 'ਚ ਜਗਰਾਜ ਸਿੰਘ ਦੱਦਾਹੂਰ, ਰਾਜੂ ਪੱਤੋ, ਸਤਨਾਮ ਸਿੰਘ ਰਾਮਾ, ਕਰਮਜੀਤ ਸਿੰਘ, ਤਰਸੇਮ ਸਿੰਘ ਸੇਮਾ, ਗੁਰਦੀਪ ਸਿੰਘ ਮੀਨੀਆਂ, ਗਿਆਨ ਸਿੰਘ ਬੁੱਟਰ, ਪਰਮਜੀਤ ਪੰਮਾ, ਸੁਖਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਰਣਜੀਤ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਕਾਲੂ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਦੁਸਾਂਝ, ਕੁਲਵਿੰਦਰ ਸਿੰਘ, ਜਸਵੰਤ ਸਿੰਘ ਅਤੇ ਚਰਨ ਸਿੰਘ ਲੋਹਟਬੱਦੀ, ਦਰਸ਼ਨ ਬਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ 14 ਨੂੰ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਪੰਥਕ ਕਾਨਫ਼ਰੰਸ ਦਾ ਐਲਾਨ <br/> ਅਗਲੀ ਖ਼ਬਰ ਇਲਾਕੇ 'ਚ ਪੱਕੀ ਹੋਈ ਕਣਕ 'ਤੇ ਹੋਈ ਬਾਰਿਸ਼ ਕਾਰਨ ਕਿਸਾਨਾਂ 'ਚ ਚਿੰਤਾ ਦਾ ਆਲਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।