23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ 14 ਨੂੰ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਪੰਥਕ ਕਾਨਫ਼ਰੰਸ ਦਾ ਐਲਾਨ <br/>

ਅਜੀਤ ਡੈਸਕ 01-04-2026
ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਦੀ ਹੰਗਾਮੀ ਮੀਟਿੰਗ ਮੋਗਾ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪਾਰਟੀ ਦੀ ਮੁੱਖ ਪੰਜ ਮੈਂਬਰੀ ਕਮੇਟੀ ਸਮੂਹ ਨਿਯੁਕਤ ਕੀਤੇ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਤੇ ਐਗਜ਼ੀਕਿਊਟਿਵ ਕਮੇਟੀ ਦੇ ਮੈਂਬਰਾਂ ਨੇ ਹਾਜ਼ਰੀ ਲਗਵਾਈ | ਮੀਟਿੰਗ ਦੌਰਾਨ ਪੰਥਕ ਤੇ ਰਾਜਨੀਤਕ ਹਾਲਾਤਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਖ਼ਾਸ ਤੌਰ 'ਤੇ ਆਉਣ ਵਾਲੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਡੇ ਪੱਧਰ 'ਤੇ ਪ੍ਰੋਗਰਾਮ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ 14 ਅਪ੍ਰੈਲ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਇਕ ਵਿਸ਼ਾਲ ਪੰਥਕ ਕਾਨਫ਼ਰੰਸ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਜਿਸ 'ਚ ਪੰਜਾਬ ਭਰ ਤੋਂ ਸੰਗਤਾਂ ਤੇ ਵਰਕਰਾਂ ਦੀ ਵੱਡੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਬਾਪੂ ਤਰਸੇਮ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਹ ਇਕੱਠ ਸਿਰਫ਼ ਧਾਰਮਿਕ ਮਹੱਤਤਾ ਹੀ ਨਹੀਂ ਰੱਖੇਗਾ, ਸਗੋਂ ਪੰਥ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਵੀ ਇਕ ਸਾਂਝਾ ਮੰਚ ਸਾਬਤ ਹੋਵੇਗਾ | ਉਨ੍ਹਾਂ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ 'ਚ ਵੱਡੇ ਪੱਧਰ 'ਤੇ ਤਿਆਰੀਆਂ ਕਰਕੇ ਇਸ ਕਾਨਫ਼ਰੰਸ ਨੂੰ ਇਤਿਹਾਸਕ ਬਣਾਉਣ | ਇਸ ਮੌਕੇ ਇਹ ਵੀ ਫ਼ੈਸਲਾ ਲਿਆ ਗਿਆ ਕਿ ਕਾਨਫ਼ਰੰਸ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਜਾਣਗੀਆਂ ਤੇ ਜ਼ਿੰਮੇਵਾਰੀਆਂ ਜਲਦ ਸੌਂਪੀਆਂ ਜਾਣਗੀਆਂ | ਮੀਟਿੰਗ 'ਚ ਸਕੱਤਰ ਜਨਰਲ ਭਾਈ ਮਨਦੀਪ ਸਿੰਘ ਸਿੱਧੂ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਸੁਰਜੀਤ ਸਿੰਘ ਦੌਲਤਪੁਰ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਕਾਬਲ ਸਿੰਘ, ਬਾਬੂ ਸਿੰਘ ਬਰਾੜ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਜਸਵਿੰਦਰ ਸਿੰਘ ਬਾਦਲ, ਲੱਖਾ ਸਿੰਘ ਸਿਧਾਣਾ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਚਮਕੌਰ ਸਿੰਘ ਧੁੰਨ, ਭਾਈ ਜਸਵਿੰਦਰ ਸਿੰਘ ਡਰੋਲੀ, ਭਾਈ ਬਰਜਿੰਦਰ ਸਿੰਘ ਹੁਸੈਨਪੁਰ, ਭਾਈ ਦਲੇਰ ਸਿੰਘ ਡੋਡ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਚਮਕੌਰ ਸਿੰਘ ਬਰਾੜ, ਭਾਈ ਗੁਰਦੀਪ ਸਿੰਘ ਭੰਡਾਲ, ਭਾਈ ਹਰਜਿੰਦਰ ਸਿੰਘ ਜ਼ੀਰਾ, ਭਾਈ ਬਲਜਿੰਦਰ ਸਿੰਘ ਲਸੋਈ, ਭਾਈ ਗੁਰਮਿੰਦਰ ਸਿੰਘ ਚਾਵਲਾ, ਭਾਈ ਕਿ੍ਸ਼ਨ ਸਿੰਘ ਰੁਪਾਣਾ, ਭਾਈ ਨਿਰਵੈਰ ਸਿੰਘ ਖ਼ਾਲਸਾ, ਭਾਈ ਬਲਵਿੰਦਰ ਸਿੰਘ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਗੁਰਵਿੰਦਰ ਸਿੰਘ, ਡਾ. ਲਖਬੀਰ ਸਿੰਘ, ਭਾਈ ਸੁਖਵਿੰਦਰ ਸਿੰਘ ਝਨੇੜੀ, ਭਾਈ ਬਲਜੀਤ ਸਿੰਘ ਢੀਂਡਸਾ, ਭਾਈ ਜਸਕਰਨ ਸਿੰਘ ਰਿਆੜ, ਭਾਈ ਦਲਜੀਤ ਸਿੰਘ ਮਿਆਦੀਆਂ ਅਤੇ ਭਾਈ ਬਲਵਿੰਦਰ ਸਿੰਘ ਰੋਡੇ ਖ਼ਾਲਸਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਲੋਂ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਨੇ ਏਜੰਟ ਤੋਂ ਪੀੜਤ ਪਰਿਵਾਰ ਨੂੰ ਪੈਸੇ ਮੁੜਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।