23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਜੀ.ਐਨ. ਕਾਨਵੈਂਟ ਸਕੂਲ ਵਲੋਂ ਸਾਲਾਨਾ ਨਤੀਜਾ ਐਲਾਨਿਆ <br/>

ਅਜੀਤ ਡੈਸਕ 01-04-2026
ਨੱਥੂਵਾਲਾ ਗਰਬੀ, 31 ਮਾਰਚ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਜੀ.ਐਨ. ਕਾਨਵੈਂਟ ਸਕੂਲ ਭਲੂਰ (ਮੋਗਾ) ਵਿਖੇ ਅੱਜ ਸਾਲਾਨਾ ਇਮਤਿਹਾਨਾਂ ਦਾ ਨਤੀਜਾ ਬੜੇ ਉਤਸ਼ਾਹ ਨਾਲ ਐਲਾਨਿਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਸਕੂਲ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਇਹ ਸਕੂਲ ਸਰਵ ਉੱਚ ਗੁਣਵੱਤਾ ਵਾਲੀ ਸਿੱਖਿਆ ਲਈ ਜਾਣਿਆਂ ਜਾਂਦਾ ਹੈ | ਵੱਖ-ਵੱਖ ਜਮਾਤਾਂ ਵਿਚੋਂ ਕਈ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕੀਤੇ | ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਸਕੂਲ ਪ੍ਰਬੰਧਕ ਕਮੇਟੀ ਵਲੋਂ ਕਿਹਾ ਗਿਆ ਕਿ ਅਜਿਹੇ ਨਤੀਜੇ ਸਾਬਤ ਕਰਦੇ ਹਨ ਕਿ ਸਕੂਲ ਵਿਚ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਤੇ ਵੀ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਉੱਚਾ ਕਰਨ |

ਪਿਛਲੀ ਖ਼ਬਰ ਕਾਲੇਕੇ ਨੇ ਚਰਨਜੀਤ ਕੌਰ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ 14 ਨੂੰ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਪੰਥਕ ਕਾਨਫ਼ਰੰਸ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।