23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ ਵਿਸ਼ਵ ਟੀ.ਬੀ. ਦਿਵਸ 'ਤੇ ਕਮਿਊਨਿਟੀ ਆਊਟਰੀਚ ਸਮਾਗਮ <br/>

ਅਜੀਤ ਡੈਸਕ 01-04-2026
ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ-2 ਦੁੱਨੇਕੇ ਵਿਖੇ ਵਿਸ਼ਵ ਟੀ.ਬੀ. ਦਿਵਸ ਮੌਕੇ ਇਕ ਕਮਿਊਨਿਟੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਟੀਬੀ (ਤਪਦਿਕ) ਬਾਰੇ ਜਾਗਰੂਕਤਾ ਫੈਲਾਉਣ ਲਈ ਪੈਂਫ਼ਲਿਟ ਵੰਡੇ ਗਏ | ਇਸ ਮੌਕੇ ਬੋਲਦਿਆਂ ਕੋਆਰਡੀਨੇਟਰ ਡਾ. ਰਤੀਮਾ ਸੂਦ ਨੇ ਦੱਸਿਆ ਕਿ ਫਾਰਮ.ਡੀ ਪ੍ਰੋਗਰਾਮ ਦੇ ਲਗਭਗ 18 ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਟੀਬੀ ਬਾਰੇ ਜਾਗਰੂਕਤਾ ਫੈਲਾਉਣ ਲਈ ਜਨਤਕ ਥਾਵਾਂ 'ਤੇ ਸਕੂਲਾਂ ਦਾ ਦੌਰਾ ਕੀਤਾ | ਇਸ ਤੋਂ ਇਲਾਵਾ ਭਾਈਚਾਰੇ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਫੰਡਿੰਗ ਸਕੀਮਾਂ, ਅਧਿਕਾਰਤ ਦਿਸ਼ਾ-ਨਿਰਦੇਸ਼ਾਂ, ਮੁਫ਼ਤ ਦਵਾਈ ਵੰਡ ਦੇ ਨਾਲ-ਨਾਲ ਟੀ.ਬੀ. ਦੀ ਰੋਕਥਾਮ ਤੇ ਪ੍ਰਬੰਧਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਤੋਂ ਇਲਾਵਾ ਪਿੰਡ ਦੁੱਨੇਕੇ ਦੇ ਭਾਈਚਾਰੇ ਨੂੰ ਸਾਹ ਦੀ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਤੇ ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਨੇ ਪੁਸ਼ਟੀ ਕੀਤੀ ਕਿ ਸੰਸਥਾ ਨਿਯਮਤ ਤੌਰ 'ਤੇ ਅਜਿਹੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਕਰਦੀ ਰਹੇਗੀ | ਉਨ੍ਹਾਂ ਨੇ ਆਈ.ਐਸ.ਐਫ. ਆਈ. ਐਸ. ਪੀ. ਓ. ਆਰ. ਵਿਦਿਆਰਥੀ ਟੀਮ ਨੂੰ ਵਿਦਿਆਰਥੀਆਂ ਤੇ ਪਿੰਡ ਨਿਵਾਸੀਆਂ ਦੋਵਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਡੀ.ਐਸ. ਬਲੌਸਮ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਉੱਘੇ ਸਮਾਜ ਸੇਵੀ ਸਤਬੀਰ ਸਿੰਘ ਬਣੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਭਾਰਤ ਦੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।