23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੀ.ਐਸ. ਬਲੌਸਮ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 01-04-2026
ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਦਾ ਐਸ.ਸੀ.ਈ.ਆਰ.ਈ. ਪੰਜਾਬ ਵਲੋਂ ਪੰਜਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਨਤੀਜੇ ਹਰ ਸਾਲ ਹੀ ਚੰਗੇ ਆਉਂਦੇ ਹਨ | ਇਸ ਸਾਲ ਵੀ ਬੱਚਿਆਂ ਨੇ ਬੜੀ ਮਿਹਨਤ ਕਰਕੇ ਚੰਗੇ ਨੰਬਰ ਹਾਸਲ ਕੀਤੇ ਹਨ | ਪੰਜਵੀਂ ਦੀ ਪ੍ਰੀਖਿਆ 'ਚੋਂ ਪਾਸ ਹੋਏ ਵਿਦਿਆਰਥੀਆਂ 'ਚੋਂ ਇਸ ਸਾਲ ਲਗਾਤਾਰ 3 ਬੱਚਿਆਂ ਨੇ ਸਕੂਲ 'ਚੋਂ ਆਰੀਅਨ ਸ਼ਰਮਾ ਪੁੱਤਰ ਸੰਦੀਪ ਸ਼ਰਮਾ, ਹਰਸ਼ਿਤਾ ਪੁੱਤਰੀ ਦਲਜੀਤ ਸਿੰਘ ਤੇ ਨਾਇਨ ਪੁੱਤਰ ਕ੍ਰਿਸ਼ਨ ਕੁਮਾਰ ਨੇ 500/500 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹੀ ਆਰੀਸਾ ਪੁੱਤਰੀ ਰਾਜਨ ਤੇ ਰੌਸ਼ਨੀ ਕੁਮਾਰੀ ਯਾਦਵ ਪੁੱਤਰੀ ਸਿਰਦੇਵ ਕੁਮਾਰ ਨੇ 499/500 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਦੂਸਰਾ ਸਥਾਨ ਅਤੇ ਹਸਵੀਨ ਕੌਰ ਖੋਖਰ ਪੁੱਤਰੀ ਯਾਦਵਿੰਦਰ ਸਿੰਘ ਖੋਖਰ ਨੇ 498/500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਬਾਕੀ ਸਾਰੇ ਬੱਚਿਆਂ ਨੇ ਵੀ ਫ਼ਸਟ ਡਵੀਜ਼ਨਾਂ ਹਾਸਲ ਕਰਕੇ ਪੰਜਵੀਂ ਦੀ ਪ੍ਰੀਖਿਆ ਪਾਸ ਕੀਤੀ | ਸਕੂਲ ਦੇ ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਵਲੋਂ ਚੰਗੇ ਨੰਬਰ ਹਾਸਲ ਕਰਕੇ ਪਾਸ ਹੋਣ 'ਤੇ ਉਨ੍ਹਾਂ ਦੇ ਮਾਤਾ-ਪਿਤਾ ਤੇ ਸਕੂਲ ਦੇ ਸਮੂਹ ਸਟਾਫ਼ ਨੂੰ ਚੰਗੇ ਨਤੀਜੇ ਆਉਣ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਸਵ: ਪਿ੍ੰਸੀਪਲ ਗੁਰਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ <br/> ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਲੋਂ ਵਿਸ਼ਵ ਟੀ.ਬੀ. ਦਿਵਸ 'ਤੇ ਕਮਿਊਨਿਟੀ ਆਊਟਰੀਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।