ਬਾਘਾ ਪੁਰਾਣਾ, 31 ਮਾਰਚ (ਟਿੰਕੂ ਕਾਠਪਾਲ)-ਸਵ: ਪਿ੍ੰਸੀਪਲ ਗੁਰਦੇਵ ਸਿੰਘ ਨਮਿਤ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ 2 ਅਪ੍ਰੈਲ 2026 ਵੀਰਵਾਰ ਦੁਪਹਿਰ 11 ਤੋਂ 1 ਵਜੇ ਤੱਕ ਗੁਰਦੁਆਰਾ ਸੰਤ ਬਾਬਾ ਗੁਰਮੇਲ ਸਿੰਘ ਜੀ ਵੱਡਾ ਗੁਰਦੁਆਰਾ ਸਾਹਿਬ ਲੋਪੋ ਵਾਲਾ ਬਾਘਾ ਪੁਰਾਣਾ ਵਿਖੇ ਹੋਵੇਗਾ | ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਫਾਊਾਡਰ ਸਵ: ਪਿ੍ੰਸੀਪਲ ਗੁਰਦੇਵ ਸਿੰਘ ਪਿਛਲੇ ਦਿਨੀਂ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਇਸ ਖ਼ਬਰ ਨਾਲ ਮੋਗਾ ਜ਼ਿਲੇ੍ਹ ਸਮੇਤ ਆਸ-ਪਾਸ ਦੇ ਇਲਾਕਿਆਂ 'ਚ ਦੁੱਖ ਦੀ ਲਹਿਰ ਦੌੜ ਗਈ | ਸ੍ਰ੍ਰ. ਗੁਰਦੇਵ ਸਿੰਘ ਇਕ ਪ੍ਰਸਿੱਧ ਸਿੱਖਿਆਵਿਦ, ਅਨੁਭਵੀ ਪ੍ਰਬੰਧਕ ਤੇ ਨਰਮ-ਸੁਭਾਅ ਵਾਲੀ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਸਿੱਖਿਆ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮਰਪਿਤ ਕੀਤੀ | ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ ਨਾ ਸਿਰਫ਼ ਇਲਾਕੇ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ, ਸਗੋਂ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਇਆ | ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਮੋਗਾ ਜ਼ਿਲੇ੍ਹ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤੇ ਗਏ | ਬਾਘਾ ਪੁਰਾਣਾ ਸ਼ਹਿਰ ਦੇ ਕਈ ਸਕੂਲਾਂ ਨੂੰ ਵੀ ਬੀਤੇ ਦਿਨ ਸ਼ੋਕ ਵਜੋਂ ਬੰਦ ਰੱਖਿਆ ਗਿਆ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਵਲੋਂ ਵੀ ਸ੍ਰ. ਗੁਰਦੇਵ ਸਿੰਘ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਅੰਤ ਵਿਚ ਸਿੱਖਿਆ ਜਗਤ ਨਾਲ ਜੁੜੇ ਲੋਕਾਂ ਨੇ ਇਹ ਵੀ ਕਿਹਾ ਕਿ ਗੁਰਦੇਵ ਸਿੰਘ ਵਲੋਂ ਦਿੱਤੀ ਸਿੱਖਿਆ ਅਤੇ ਮੁੱਲਾਂ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ |