23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪੀ.ਐਮ. ਸ੍ਰੀ ਸ. ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਐਕਟਿਵ ਫਲੈਟ ਪੈਨਲ ਦਾ ਉਦਘਾਟਨ <br/>

ਅਜੀਤ ਡੈਸਕ 01-04-2026
ਬੱਧਨੀ ਕਲਾਂ, 31 ਮਾਰਚ (ਸੰਜੀਵ ਕੋਛੜ)-ਸਰਕਾਰੀ ਸਕੂਲਾਂ 'ਚ ਲਗਾਤਾਰ ਹੋ ਰਹੀ ਸਿੱਖਿਆ ਕ੍ਰਾਂਤੀ ਦਾ ਇਹ ਪੈਨਲ ਅਹਿਮ ਸਬੂਤ ਹਨ | ਇਹ ਪ੍ਰਗਟਾਵਾ ਪੀ ਐਮ ਸ੍ਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਇੰਟਰ ਐਕਟਿਵ ਫਲੈਟ ਪੈਨਲ ਦਾ ਉਦਘਾਟਨ ਕਰਨ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਨੇ ਕੀਤਾ | ਇਸ ਸਮੇਂ ਰਵੀ ਸ਼ਰਮਾ ਚੇਅਰਮੈਨ, ਗੁਰਨਾਮ ਸਿੰਘ ਗਾਮਾ ਕੌਂਸਲਰ, ਜਗਰਾਜ ਸਿੰਘ ਜਾਜ਼ੀ ਨੰਬਰਦਾਰ ਤੇ ਬੂਟਾ ਸਿੰਘ ਚੇਅਰਮੈਨ ਐਸ.ਐਮ.ਸੀ. ਕਮੇਟੀ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਸਮੁੱਚੇ ਸਕੂਲ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਵਿਦਿਆਰਥੀਆਂ ਦੇ ਭਵਿੱਖ ਲਈ ਅਜਿਹੇ ਕਦਮ ਨਹੀਂ ਚੁੱਕੇ | ਸਕੂਲ ਮੁਖੀ ਸ੍ਰੀਮਤੀ ਸੁਖਜਿੰਦਰ ਕੌਰ, ਅਰਚਨਾ ਗੁਪਤਾ, ਧਰਮਿੰਦਰ ਸਿੰਘ, ਜਸਵੀਰ ਕੌਰ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ, ਮਨਮੋਹਨਜੋਤ ਕੌਰ, ਰੂਪ ਸਿੰਘ, ਕੋਮਲ ਸਿੰਘ, ਹਰਸੰਗੀਤ, ਹਰਪ੍ਰੀਤ ਕੌਰ ਆਦਿ ਸਟਾਫ਼ ਮੈਂਬਰਾਂ ਨੇ ਪਹੰੁਚੇ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਸਕੂਲ ਦੀ ਬਿਹਤਰੀ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਆਏ ਹੋਏ ਮਹਿਮਾਨਾਂ ਨੇ ਸਕੂਲ ਦੀ ਕਾਰਗੁਜ਼ਾਰੀ ਤੇ ਹਰ ਖੇਤਰ 'ਚ ਮੱਲ੍ਹਾਂ ਮਾਰਨ ਤੇ ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਲੈਕਚਰਾਰ ਧਰਮਿੰਦਰ ਸਿੰਘ ਨੇ ਇਸ ਫਲੈਟ ਪੈਨਲ ਦੀ ਮਹੱਤਤਾ ਦੀ ਕਾਰਗੁਜ਼ਾਰੀ ਤੇ ਵਿਦਿਆਰਥੀਆਂ ਲਈ ਹੋਣ ਵਾਲੇ ਲਾਭ ਬਾਰੇ ਸਾਰਿਆਂ ਨੂੰ ਵਿਸਥਾਰ ਸਹਿਤ ਦੱਸਿਆ |

ਪਿਛਲੀ ਖ਼ਬਰ ਸੈਂਕੜੇ ਔਰਤਾਂ ਕਾਂਗਰਸ ਪਾਰਟੀ ਛੱਡ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਸਵ: ਪਿ੍ੰਸੀਪਲ ਗੁਰਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।